ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਕੀਤਾ ਵਿੱਦਿਅਕ ਦੌਰਾ
ਵਿਭਾਗ ਵਲੋਂ ਸਮੇਂ-ਸਮੇਂ ’ਤੇ ਕੀਤੇ ਜਾ ਰਹੇ ਉਪਰਾਲੇ-ਮਮਤਾ ਖੁਰਾਣਾ ਸੇਠੀ
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲਾ ਸਿੱਖਿਆ ਅਫਸਰ (ਸੈ. ਸਿੱ.)
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲਾ ਸਿੱਖਿਆ ਅਫਸਰ (ਸੈ. ਸਿੱ.) ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਰਹਿਨੁਮਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਢਿੱਲੋਂ ਫਨ ਵਰਲਡ ਪਟਿਆਲਾ ਵਿਖੇ ਕਰਵਾਇਆ ਗਿਆ। ਜਿਸ ਨੂੰ ਸਿੱਖਿਆ ਵਿਭਾਗ ਦੇ ਬਲਾਕ ਪਟਿਆਲਾ-2 ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਨੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਇਨ੍ਹਾਂ ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਜਾਣਕਾਰੀ ਦੇਣਾ, ਉਹਨਾਂ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਵਿੱਦਿਅਕ ਦੌਰਿਆਂ ਨਾਲ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਵੀ ਬਹੁਤ ਸਾਰੀ ਜਾਣਕਾਰੀ ਹਾਸਲ ਕਰਦੇ ਹਨ ਜੋ ਕਿ ਭਵਿੱਖ ਵਿਚ ਉਨ੍ਹਾਂ ਦੀ ਰੋਜ਼ਮਰਾ ਦੀ ਜਿੰਦਗੀ ਵਿੱਚ ਕੰਮ ਆਉਂਦਾ ਹੈ। ਇਸ ਟੂਰ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨਾਲ ਆਈਈਆਰਟੀਜ ਸਪੈਸ਼ਲ ਐਜੂਕੇਟਰ, ਸਟਾਫ਼ ਵੀ ਮੌਜੂਦ ਸੀ। ਬੱਚਿਆਂ ਦੀ ਸੁਰੱਖਿਆ, ਖਾਣ-ਪੀਣ ਅਤੇ ਆਵਾਜਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ (ਸੈ.ਸਿੱ.) ਨੇ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਮੌਕੇ ਡੀਐਸਈਟੀ ਅਮਰਜੀਤ ਕੌਰ, ਫਿਜੀਓਥੈਰਪਿਸਟ ਰੀਤ ਕਮਲ ਕੌਰ ਅਤੇ ਰਵਿੰਦਰ ਸਿੰਘ ਵੀ ਬੱਚਿਆਂ ਦੇ ਨਾਲ ਮੌਜੂਦ ਰਹੇ।