15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲੋਕ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ-ਕਬੀਰ ਦਾਸ, ਵਿਸ਼ਾਲ ਗੋਇਲ

ਪਾਤੜਾਂ, 15 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਹੋਏ ਸਰਵਪੱਖੀ ਵਿਕਾਸ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਲੋਕ ਦੋਬਾਰਾ ਅਕਾਲੀ ਦਲ ਨੂੰ ਸਤ੍ਹਾ ਵਿਚ ਲਿਆ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਦੇਖਣਾ ਚਾਹੁੰਦੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਮੁਖੀ ਬਾਬੂ ਕਬੀਰ ਦਾਸ ਅਤੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਨ।

Ad Position 21
No active advertisement
ਬਾਬੂ ਕਬੀਰ ਦਾਸ ਹਲਕਾ ਮੁਖੀ ਅਤੇ ਵਿਸ਼ਾਲ ਗੋਇਲ ਪ੍ਰਧਾਨ ਸ਼ਹਿਰੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਤੇ ਮੌਜੂਦ ਹੋਰ ਆਗੂ। ਤਸਵੀਰ : ਜਗਦੀਸ਼ ਸਿੰਘ ਕੰਬੋਜ 16-11-2026
ਪਾਤੜਾਂ, 15 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਹੋਏ ਸਰਵਪੱਖੀ ਵਿਕਾਸ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਲੋਕ ਦੋਬਾਰਾ ਅਕਾਲੀ ਦਲ ਨੂੰ ਸਤ੍ਹਾ ਵਿਚ ਲਿਆ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਦੇਖਣਾ ਚਾਹੁੰਦੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਮੁਖੀ ਬਾਬੂ ਕਬੀਰ ਦਾਸ ਅਤੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਨ। ਉਨ੍ਹਾਂ ਨੂੰ ਪੂਰਿਆ ਕਰਦਿਆਂ ਜਿੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਰ ਸ਼ਹਿਰ ਅਤੇ ਕਸਬੇ ਤੋਂ ਇਲਾਵਾ ਪਿੰਡਾਂ ਵਿਚ ਵੀ ਖ਼ਰੀਦ ਕੇਂਦਰ ਬਣਾ ਕੇ ਫ਼ਸਲਾਂ ਦੀ ਖ਼ਰੀਦ ਸ਼ੁਰੂ ਕੀਤੀ ਅਤੇ ਫੋਕਲ ਪੁਆਇੰਟ ਬਣਾ ਕੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਸ਼ਗਨ ਸਕੀਮ ਤਹਿਤ ਲੜਕੀਆਂ ਦੇ ਵਿਆਹ ਤੇ ਸਹਾਇਤਾ ਕੀਤੀ, ਆਟਾ ਦਾਲ ਸਕੀਮ ਤਹਿਤ ਲੋੜਵੰਦ ਲੋਕਾਂ ਦੀ ਜੋ ਮਦਦ ਕੀਤੀ ਗਈ। ਇਸ ਤੋਂ ਇਲਾਵਾ ਕਰੋੜਾਂ ਰੁਪਏ ਖ਼ਰਚ ਕਰਕੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕੀਤਾ ਅਤੇ ਪੰਜਾਬ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਕੇ ਵੱਡਾ ਸੁਧਾਰ ਕੀਤਾ ਗਿਆ। ਇਸ ਵਿਚ ਪੂਰਾ ਸਾਥ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਸਾਰੇ ਦਫ਼ਤਰੀ ਕੰਮ ਇਕ ਥਾਂ ’ਤੇ ਕਰਨ ਲਈ ਸੇਵਾ ਕੇਂਦਰ, ਫ਼ਰਦ ਕੇਂਦਰ ਅਤੇ ਪੁਲਿਸ ਸਾਂਝ ਕੇਂਦਰ ਬਣਾਏ ਗਏ ਪਰ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੇ ਇਨ੍ਹਾਂ ਵਿਚੋਂ ਕੁੱਝ ਨੂੰ ਛੱਡ ਕੇ ਜਿੱਥੇ ਸੇਵਾ ਕੇਂਦਰ ਬੰਦ ਕੀਤੇ ਉੱਥੇ ਹੀ ਪੁਲਿਸ ਸਾਂਝ ਕੇਂਦਰਾਂ ਨੂੰ ਵੀ ਨਾ ਮਾਤਰ ਕੰਮ ਤੱਕ ਸੀਮਤ ਕਰਕੇ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਵਾਂਝਿਆਂ ਕਰ ਦਿੱਤਾ ਹੈ। ਇਸ ਲਈ ਹੁਣ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਪੰਜਾਬ ਵਿਚ ਅਕਾਲੀ ਦਲ ਨੂੰ ਸਤ੍ਹਾ ਵਿਚ ਲਿਆਉਣ ਅਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਲਖਵਿੰਦਰ ਸਿੰਘ ਮੌਲਵੀਵਾਲਾ, ਡਾ. ਬਹਾਦਰ ਸਿੰਘ ਘੱਗਾ, ਰੀਸ਼ੂ ਵਰਮਾ, ਨਰਾਇਣ ਗਰਗ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲਖਵੀਰ ਸਿੰਘ ਲੌਟ ਵਲੋਂ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸੁਖਬੀਰ ਬਲਬੇੜਾ ਦਾ ਸਨਮਾਨ ਚੋਣ ਕਮਿਸ਼ਨ ਨੂੰ ਪਾਰਟੀ ਦੀ ਰਜਿਸਟਰੇਸ਼... ਅਗਲੀ ਖ਼ਬਰ ਪਟਿਆਲਾ ਦਿਹਾਤੀ ’ਚ ‘ਆਪ’ ਨੂੰ ਝਟਕਾ, ਕਈ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24