ਸ਼ੇਰਾਂ ਵਾਲੇ ਗੇਟ ਵਿਖੇ ਨਰਿੰਦਰ ਲਾਲੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਸਮਾਜ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਸਾਂਝੀ ਜ਼ਿੰਮੇਵਾਰੀ -ਨਰਿੰਦਰ ਲਾਲੀ
ਪਟਿਆਲਾ, 15 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸੀ ਆਗੂ ਨਰਿੰਦਰ ਲਾਲੀ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਜਾਰੀ ਰੱਖਦਿਆਂ ਆਪਣੇ ਦਫ਼ਤਰ ਸ਼ੇਰਾਂ ਵਾਲੇ ਗੇਟ ਵਿਖੇ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਟਿਆਲਾ, 15 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸੀ ਆਗੂ ਨਰਿੰਦਰ ਲਾਲੀ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਜਾਰੀ ਰੱਖਦਿਆਂ ਆਪਣੇ ਦਫ਼ਤਰ ਸ਼ੇਰਾਂ ਵਾਲੇ ਗੇਟ ਵਿਖੇ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਅਜਿਹੇ ਬਹੁਤ ਸਾਰੇ ਪਰਿਵਾਰ ਹਨ, ਜਿਨ੍ਹਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਪਰਿਵਾਰਾਂ ਦੀ ਮਦਦ ਲਈ ਸਮਰੱਥ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਨਰਿੰਦਰ ਲਾਲੀ ਵਲੋਂ ਪਿਛਲੇ ਦਿਨਾਂ ਦੌਰਾਨ ਵੀ ਕਈ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਸੀ ਅਤੇ ਇਸੇ ਲੜੀ ਨੂੰ ਅੱਗੇ ਤੋਰਦਿਆਂ ਅੱਜ ਮੁੜ ਇਹ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਕਿਸੇ ਦਿਖਾਵੇ ਦਾ ਨਹੀਂ, ਸਗੋਂ ਮਨੁੱਖਤਾ ਪ੍ਰਤੀ ਫ਼ਰਜ਼ ਨਿਭਾਉਣ ਦਾ ਕਾਰਜ ਹੈ। ਉਨ੍ਹਾਂ ਭਵਿੱਖ ਵਿਚ ਵੀ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਗੱਲ ਆਖੀ।