15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ। ਮੀਟਿੰਗ ਵਿਚ ਬਸਪਾ ਪੰਜਾਬ ਦੇ ਜ/ਸ ਰਾਜਿੰਦਰ ਸਿੰਘ ਨਨਹੇੜੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਡੀ.ਸੀ. ਡਬਲਿਊ ਪਟਿਆਲਾ ਵਿਖੇ ਛੱਠ ਪੂਜਾ ਦੇ ਤਿਉਹਾਰ ਮਨਾਏ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 16-11-2026
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ। ਮੀਟਿੰਗ ਵਿਚ ਬਸਪਾ ਪੰਜਾਬ ਦੇ ਜ/ਸ ਰਾਜਿੰਦਰ ਸਿੰਘ ਨਨਹੇੜੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ 26 ਨਵੰਬਰ ਨੂੰ ਫਿਲੌਰ ਵਿਖੇ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਸਪਾ ਵਲੋਂ ਕੀਤੀ ਜਾ ਰਹੀ ਇਤਿਹਾਸਕ ਰੈਲੀ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ। ਜਿਸ ’ਚ ਸੰਬੋਧਨ ਕਰਦਿਆਂ ਸ੍ਰੀ ਨਨਹੇੜੀਆ ਨੇ ਕਿਹਾ ਕੇ ਰੈਲੀ ਨੂੰ ਸੰਬੋਧਨ ਕਰਨ ਲਈ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕਨਵੀਨਰ ਆਕਾਸ਼ ਨੰਦ ਪਹੁੰਚ ਰਹੇ ਹਨ। ਸ੍ਰੀ ਨਨਹੇੜੀਆਂ ਨੇ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵੱਡੇ ਕਾਫ਼ਲੇ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਵਿਧਾਨ ਭਾਰਤੀ ਲੋਕਾਂ ਦੇ ਹੱਕਾਂ, ਬਰਾਬਰੀ, ਆਜ਼ਾਦੀ ਤੇ ਸਮਾਜਿਕ ਨਿਆਂ ਦੀ ਗਾਰੰਟੀ ਦਿੰਦਾ ਹੈ। ਅੱਜ ਸੰਵਿਧਾਨ ਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੇ ਦੇਸ਼ ਦੀ ਆਜ਼ਾਦੀ ਤੇ ਅੰਨ ਭੰਡਾਰ ਭਰਨ ਵਿਚ ਅਹਿਮ ਯੋਗਦਾਨ ਪਾਇਆ, ਅੱਜ ਉਹ ਪੰਜਾਬ ਗੰਭੀਰ ਰਾਜਨੀਤਿਕ, ਆਰਥਿਕ ਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਬੀ. ਬੀ. ਐਮ. ਬੀ., ਪੰਜਾਬ ਯੂਨੀਵਰਸਿਟੀ ਤੇ ਹੋਰ ਅਹਿਮ ਮੁੱਦਿਆਂ ’ਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨੀ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ ਨਸ਼ਿਆਂ, ਬੇਰੁਜ਼ਗਾਰੀ, ਮਾਫ਼ੀਆ ਰਾਜ, ਵਧਦੇ ਕਰਜ਼ੇ ਤੇ ਸਿੱਖਿਆ ਤੇ ਸਿਹਤ ਸਹੂਲਤਾਂ ਦੀ ਬਦਹਾਲੀ ਨੇ ਪੰਜਾਬ ਦੇ ਭਵਿੱਖ ਨੂੰ ਚਿੰਤਾਜਨਕ ਬਣਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਬਸਪਾ ਦੀ ‘ਪੰਜਾਬ ਸੰਭਾਲੋ ਮੁਹਿੰਮ’ ਦਾ ਮੁੱਖ ਮਕਸਦ ਪੰਜਾਬ ਨੂੰ ਮੌਜੂਦਾ ਸੰਕਟ ’ਚੋਂ ਬਾਹਰ ਕੱਢ ਕੇ ਮੁੜ ਖ਼ੁਸ਼ਹਾਲ ਬਣਾਉਣਾ, ਲੋਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨਾ ਅਤੇ ਸਮਾਜ ਦੇ ਦੱਬੇ-ਕੁਚਲੇ, ਗ਼ਰੀਬ, ਮਜ਼ਦੂਰ, ਕਿਸਾਨ ਤੇ ਬਹੁਜਨ ਸਮਾਜ ਦੀ ਆਵਾਜ਼ ਨੂੰ ਬੁਲੰਦ ਕਰਨਾ ਹੈ। ਮੀਟਿੰਗ ਦੌਰਾਨ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਗਈ ਕਿ ਉਹ ਪਿੰਡ-ਪਿੰਡ ਜਾ ਕੇ 26 ਨਵੰਬਰ ਦੀ ਫਿਲੌਰ ਰੈਲੀ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ। ਇਸ ਸਮੇਂ ਹਲਕਾ ਪ੍ਰਧਾਨ ਗੁਰਨਾਮ ਸਿੰਘ ਪਿੱਪਲ ਮਾਜਰਾ, ਨਰਿੰਦਰ ਸਿੰਘ ਬੜਵਾਲੀ ਜ਼ਿਲ੍ਹਾ ਜਨ ਸਕੱਤਰ ਦਰਸ਼ਨ ਸਿੰਘ ਪਵਾਰ ਜ਼ਿਲ੍ਹਾ ਇੰਚਾਰਜ, ਕੁਲਦੀਪ ਸਿੰਘ ਪਪਰਾਲੀ ਸੂਬੇਦਾਰ ਬਲਵੀਰ ਸਿੰਘ, ਪਰਮਜੀਤ ਸਿੰਘ ਸੋਲਖੀਆਂ, ਕਰਮਜੀਤ ਸਿੰਘ ਬਡਵਾਲੀ, ਹਰਮੇਸ ਸਿੰਘ ਫ਼ਤਿਹਪੁਰ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਤੋਂ ਦੁੱਮਣਾ, ਛੋਟਾਂ ਸਮਾਣਾ ਤੇ ਮੁੰਡੀਆਂ ਨੂੰ ਜਾਂਦੀ ਸੜਕ ਦੀ ਹੋਈ ਖਸਤਾ ਹਾਲਤ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਮਨਾਇਆ
Ad Position 24