16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ਕੱਲ੍ਹ

ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀਆਂ ਤਕਨੀਕੀ ਖੋਜਾਂ ਅਤੇ ਨਵੀਨਤਾਕਾਰੀ ਵਿਚਾਰਾਂ ਦੇ ਪ੍ਰਦਰਸ਼ਨ ਲਈ ਮਿਲੇਗਾ ਵਿਸ਼ੇਸ਼ ਮੰਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰੋਜੈਕਟ ਅਧੀਨ ਜ਼ਿਲ੍ਹਾ ਪਟਿਆਲਾ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ–ਟੈਕ ਫੇਅਰ 2026-27 ਥਾਪਰ ਇੰਸਟੀਚਿਊਟ ਪਟਿਆਲਾ ਵਿਖੇ 18 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਵਰਗੀਆਂ ਉੱਭਰਦੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ।

Ad Position 21
No active advertisement
ਅਜੀਤ ਡੈਸਕ 17-11-2026
ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀਆਂ ਤਕਨੀਕੀ ਖੋਜਾਂ ਅਤੇ ਨਵੀਨਤਾਕਾਰੀ ਵਿਚਾਰਾਂ ਦੇ ਪ੍ਰਦਰਸ਼ਨ ਲਈ ਮਿਲੇਗਾ ਵਿਸ਼ੇਸ਼ ਮੰਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰੋਜੈਕਟ ਅਧੀਨ ਜ਼ਿਲ੍ਹਾ ਪਟਿਆਲਾ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ–ਟੈਕ ਫੇਅਰ 2026-27 ਥਾਪਰ ਇੰਸਟੀਚਿਊਟ ਪਟਿਆਲਾ ਵਿਖੇ 18 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਵਰਗੀਆਂ ਉੱਭਰਦੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਡਿਜੀਟਲ ਸਾਖਰਤਾ, ਵਿਗਿਆਨਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ, ਸਿਰਜਣਾਤਮਕਤਾ ਅਤੇ ਤਕਨੀਕੀ ਹੁਨਰਾਂ ਦਾ ਵਿਕਾਸ ਕਰਨਾ ਹੈ। ਮਿਸ਼ਨ ਰਫ਼ਤਾਰ ਅਧੀਨ ਹੁਣ ਤੱਕ ਸਰਕਾਰੀ ਸਕੂਲਾਂ ਵਿੱਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਇਸ ਜ਼ਿਲ੍ਹਾ ਪੱਧਰੀ ਮੇਲੇ ਵਿੱਚ ਮਿਸ਼ਨ ਰਫ਼ਤਾਰ ਅਧੀਨ ਚੁਣੇ ਗਏ ਸਕੂਲਾਂ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੇ ਨਵੀਨਤਾਕਾਰੀ ਪ੍ਰੋਜੈਕਟਾਂ ਨਾਲ ਭਾਗ ਲੈ ਸਕਦੇ ਹਨ। ਵਿਦਿਆਰਥੀ ਆਰਟੀਫਿਸ਼ਲ ਇੰਟੈਲੀਜੈਂਸ, ਰੋਬੋਟਿਕਸ, ਇੰਟਰਨੈਟ ਆਫ਼ ਥਿੰਗਜ਼ ਅਤੇ ਹੋਰ ਡਿਜੀਟਲ ਤਕਨੀਕਾਂ ਦੀ ਵਰਤੋਂ ਕਰਕੇ ਤਿਆਰ ਕੀਤੇ ਆਪਣੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਕਰ ਸਕਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਪਟਿਆਲਾ ਮਮਤਾ ਖੁਰਾਨਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਪਟਿਆਲਾ ਸ਼੍ਰੀ ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਮੇਲੇ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਜ਼ਿਲ੍ਹਾ ਨੋਡਲ ਅਫ਼ਸਰ, ਮਿਸ਼ਨ ਰਫ਼ਤਾਰ, ਪਟਿਆਲਾ ਸ਼੍ਰੀ ਦਲਬੀਰ ਸਿੰਘ ਅਤੇ ਜ਼ਿਲ੍ਹਾ ਰੀਸੋਰਸ ਪਰਸਨ ਸ੍ਰੀ ਰਣਦੀਪ ਸਿੰਘ ਨੇ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ, ਮਾਹਿਰਾਂ ਤੋਂ ਮਾਰਗਦਰਸ਼ਨ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਕਬਾੜ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਪੇਂਟ ਤੇ ਇਕ ਹੋਰ ਦੁਕਾਨਦਾਰ ਵੀ ਮੰਦਭਗੀ ਘਟਨਾ ਤੋਂ ਹੋਇਆ ਪ... ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸਮਾਪਤ
Ad Position 24