ਸ਼ੋ੍ਮਣੀ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਲੋੜ : ਗੁਰਦੀਪ ਸਿੰਘ ਵੜੈਚ
ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਵੜੈਚ ਨੇ ਦੱਸਿਆ ਕਿ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਮੰਗ ਹੈ। ਅਕਾਲੀ ਦਲ ਖੇਤਰੀ ਪਾਰਟੀ ਹੈ ਜਦਕਿ ਭਾਜਪਾ ਰਾਸ਼ਟਰੀ ਪਾਰਟੀ ਹੈ ਤੇ ਇਨ੍ਹਾਂ ਦੋਵਾਂ ਦੇ ਤਾਲਮੇਲ ਨਾਲ ਹੀ ਪੰਜਾਬ ਦਾ ਵਿਕਾਸ ਹੋ ਸਕਦਾ ਹੈ।
ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਵੜੈਚ ਨੇ ਦੱਸਿਆ ਕਿ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਮੰਗ ਹੈ। ਅਕਾਲੀ ਦਲ ਖੇਤਰੀ ਪਾਰਟੀ ਹੈ ਜਦਕਿ ਭਾਜਪਾ ਰਾਸ਼ਟਰੀ ਪਾਰਟੀ ਹੈ ਤੇ ਇਨ੍ਹਾਂ ਦੋਵਾਂ ਦੇ ਤਾਲਮੇਲ ਨਾਲ ਹੀ ਪੰਜਾਬ ਦਾ ਵਿਕਾਸ ਹੋ ਸਕਦਾ ਹੈ। 2007 ਤੋਂ ਲੈ ਕੇ 17 ਤਕ ਅਕਾਲੀ-ਭਾਜਪਾ ਦੇ ਗੱਠਜੋੜ ਵਾਲੀ ਸਰਕਾਰ ਸੀ ਤੇ ਇਸ ਕਾਰਜਕਾਲ ਦੌਰਾਨ ਪੰਜਾਬ ਦਾ ਜਿੰਨਾ ਵਿਕਾਸ ਹੋਇਆ ਹੈ ਹੁਣ ਤਕ ਕਿਸੇ ਵੀ ਪਾਰਟੀ ਦੀ ਸਰਕਾਰ ਦੌਰਾਨ ਨਹੀਂ ਹੋਇਆ। ਉਸ ਤੋਂ ਬਾਅਦ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਅਕਾਲੀ-ਭਾਜਪਾ ਗੱਠਜੋੜ ਵਲੋਂ ਲਾਗੂ ਕੀਤੀਆਂ ਨੀਤੀਆਂ ਦਾ ਹੀ ਵਿਸਥਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕੀ ਹੁਣ ਆਪਮੁਹਾਰੇ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ 2027 ’ਚ ਅਕਾਲੀ ਦਲ ਤੇ ਭਾਜਪਾ ਦੀ ਪੂਰਨ ਬਹੁਮਤ ਨਾਲ ਸਰਕਾਰ ਬਣੇਗੀ। ਸ. ਵੜੈਚ ਨੇ ਦੱਸਿਆ ਕਿ ਲੋਕੀ ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੇਖ ਕੇ ਮੁੜ ਤੋਂ ਸ਼ੋ੍ਮਣੀ ਅਕਾਲੀ ਦਲ (ਬ) ਤੇ ਭਾਜਪਾ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਕਿਉਂਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਦੇ ਹਰ ਇਕ ਵਰਗ ਦਾ ਵਿਕਾਸ ਹੋਇਆ ਸੀ। ਇਸ ਦੌਰਾਨ ਹਰਦੀਪ ਸਿੰਘ, ਤਰਸੇਮ ਸਿੰਘ, ਹਰਜੋਤ ਸਿੰਘ, ਬਲਦੇਵ ਸਿੰਘ ਅਤੇ ਅਕਾਲੀ ਦਲ ਦੇ ਹੋਰ ਆਗੂ ਵੀ ਮੌਜੂਦ ਸੀ।