16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਰਸਮਾਂ ਨਿਭਾਉਣ ਲਈ ਵੱਧ ਸਮੇਂ ਦੀ ਪੈਰੋਲ ਦਿੱਤੀ ਜਾਵੇ-ਪਰਮਜੀਤ ਸਿੰਘ ਮਹਿਮੂਦਪੁਰ

ਡਕਾਲਾ, 16 ਨੰਵਬਰ (ਰਵਿੰਦਰ ਸਿੰਘ ਪੰਜੇਟਾ)-ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਿਰਫ਼ ਇਕ ਦਿਨ ਦੀ ਪੈਰੋਲ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਪਰਮਜੀਤ ਸਿੰਘ ਮਹਿਮੂਦਪੁਰ, ਸੇਵਾਦਾਰ ਹਲਕਾ ਸਨੌਰ ਅਤੇ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ ਨੇ ਕਿਹਾ ਕਿ ਅਜਿਹੇ ਦੁੱਖ ਦੀ ਘੜੀ ਵਿਚ ਪਰਿਵਾਰਕ ਰਸਮਾਂ ਨਿਭਾਉਣ ਲਈ ਵੱਧ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਿਸੇ ਬਜ਼ੁਰਗ ਮੈਂਬਰ ਦੇ ਅਕਾਲ ਚਲਾਣੇ ਸਮੇਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣਾ ਹਰ ਵਿਅਕਤੀ ਦੀ ਭਾਵਨਾਤਮਕ ਅਤੇ ਪਰਿਵਾਰਕ ਜ਼ਿੰਮੇਵਾਰੀ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 17-11-2026
ਡਕਾਲਾ, 16 ਨੰਵਬਰ (ਰਵਿੰਦਰ ਸਿੰਘ ਪੰਜੇਟਾ)-ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਸਿਰਫ਼ ਇਕ ਦਿਨ ਦੀ ਪੈਰੋਲ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਪਰਮਜੀਤ ਸਿੰਘ ਮਹਿਮੂਦਪੁਰ, ਸੇਵਾਦਾਰ ਹਲਕਾ ਸਨੌਰ ਅਤੇ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ ਨੇ ਕਿਹਾ ਕਿ ਅਜਿਹੇ ਦੁੱਖ ਦੀ ਘੜੀ ਵਿਚ ਪਰਿਵਾਰਕ ਰਸਮਾਂ ਨਿਭਾਉਣ ਲਈ ਵੱਧ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਿਸੇ ਬਜ਼ੁਰਗ ਮੈਂਬਰ ਦੇ ਅਕਾਲ ਚਲਾਣੇ ਸਮੇਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣਾ ਹਰ ਵਿਅਕਤੀ ਦੀ ਭਾਵਨਾਤਮਕ ਅਤੇ ਪਰਿਵਾਰਕ ਜ਼ਿੰਮੇਵਾਰੀ ਹੁੰਦੀ ਹੈ। ਅਜਿਹੇ ਸਮੇਂ ਵਿਚ ਸਿਰਫ਼ ਇਕ ਦਿਨ ਦੀ ਪੈਰੋਲ ਦੇਣਾ ਪਰਿਵਾਰਕ ਰੀਤੀ-ਰਿਵਾਜ਼ਾਂ ਨੂੰ ਪੂਰੀ ਮਰਿਆਦਾ ਨਾਲ ਨਿਭਾਉਣ ਲਈ ਕਾਫ਼ੀ ਨਹੀਂ ਹੈ। ਮਹਿਮੂਦਪੁਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿਚ ਸਮਾਂ ਬਿਤਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਸਿਰਫ਼ ਪ੍ਰਸ਼ਾਸਨਿਕ ਨਜ਼ਰੀਏ ਨਾਲ ਨਹੀਂ, ਸਗੋਂ ਮਨੁੱਖੀ ਅਤੇ ਪਰਿਵਾਰਕ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਕ ਰਸਮਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਹਰ ਵਿਅਕਤੀ ਦੇ ਜੀਵਨ ਦਾ ਅਹਿਮ ਹਿੱਸਾ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮਿਆਦ ਵਿਚ ਵਾਧਾ ਕਰਕੇ ਉਨ੍ਹਾਂ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਲੋੜੀਂਦਾ ਸਮਾਂ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕਾ ਸ਼ੁਤਰਾਣਾ ਦੀਆਂ 218 ਐਸ ਸੀ ਬੂਥ ਕਮੇਟੀਆਂ ਦੀਆਂ ਲਿਸਟਾਂ ਸੌਂਪਆਂ ਚੇਅ... ਅਗਲੀ ਖ਼ਬਰ ਕਣਕ ਵਿਚ ਵਿਗਿਆਨਕ ਨਦੀਨ ਪ੍ਰਬੰਧਨ ਵੱਲ ਵਧ ਰਹੇ ਕਿਸਾਨ
Ad Position 24