16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਂਗਰਸੀ ਆਗੂ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕਾ ਸ਼ੁਤਰਾਣਾ ਦੀਆਂ 218 ਐਸ ਸੀ ਬੂਥ ਕਮੇਟੀਆਂ ਦੀਆਂ ਲਿਸਟਾਂ ਸੌਂਪਆਂ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਨੂੰ

ਪਾਤੜਾਂ, 16 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸੀ ਸੈੱਲ ਦੇ ਸੂਬਾ ਕੋਆਰਡੀਨੇਟਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਵਲੋਂ ਪੰਜਾਬ ਕਾਂਗਰਸ ਐਸ. ਸੀ.

Ad Position 21
No active advertisement
ਅਜੀਤ ਡੈਸਕ 17-11-2026
ਪਾਤੜਾਂ, 16 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸੀ ਸੈੱਲ ਦੇ ਸੂਬਾ ਕੋਆਰਡੀਨੇਟਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਵਲੋਂ ਪੰਜਾਬ ਕਾਂਗਰਸ ਐਸ.ਸੀ. ਸੈਲ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ ਨੂੰ ਹਲਕਾ ਸ਼ੁਤਰਾਣਾ ਦੀਆਂ 218 ਐੱਸ.ਸੀ. ਸੈੱਲ ਬੂਥ ਕਮੇਟੀਆਂ ਦੀਆਂ ਲਿਸਟਾਂ ਸੌਂਪੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈੰਮਾਜਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਲਈ ਬੂਥ ਪੱਧਰ ਤੇ ਸਖਤ ਮਿਹਨਤ ਕਰਨ ਵਾਲੇ ਹਰ ਬੂਥ ਤੇ ਪੰਜ ਮੈਂਬਰੀ ਕਮੇਟੀਅਆਂ ਬਣਾਈਆਂ ਗਈਆਂ ਹਨ ਜਿਨਾਂ ਵੱਲੋਂ ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਬੂਥ ਪੱਧਰ ਉੱਤੇ ਹੋਰ ਮਜਬੂਤ ਕਰਨ ਲਈ ਸਖਤ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹਨਾਂ ਵਲੋਂ ਐਸਸੀ ਸੈੱਲ ਦੇ ਹਲਕਾ ਸ਼ਤਰਾਨਾ ਦੇ ਕੋਆਰਡੀਨੇਟਰ ਅਮਨਦੀਪ ਸਿੰਘ ਸਾਹੋਕੇ ਨਾਲ ਇਹ ਬੂਥ ਕਮੇਟੀਆਂ ਦੀਆਂ ਲਿਸਟਾਂ ਸੂਬਾ ਪ੍ਰਧਾਨ ਨੂੰ ਸੌਂਪੀਆਂ ਗਈਆਂ ਹਨ। ਅਰਾਈਂਮਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹਲਕਾ ਸ਼ੁਦਰਣਾ ਅੰਦਰ ਹੋਰ ਮਜਬੂਤ ਕਰਨ ਲਈ ਦਿਨ ਰਾਤ ਸਖਤ ਮਿਹਨਤ ਕੀਤੀ ਜਾਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਵਾਈ ਜਾਵੇਗੀ। ਇਸ ਮੌਕੇ ਇਹਨਾਂ ਨਾਲ ਕੌਂਸਲਰ ਕ੍ਰਿਸ਼ਨ ਸਿੰਘ ਸਮੇਤ ਵੱਖ-ਵੱਖ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕੀਤੀਆਂ : ਜਸਪਾਲ ਸਿੰਘ ਬਿੱਟੂ ਚੱਠਾ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਰਸਮਾਂ ਨਿਭਾਉਣ ਲਈ ਵੱਧ ਸਮੇਂ ਦੀ ਪੈਰੋਲ ਦਿੱਤੀ ਜਾਵੇ-ਪਰਮਜੀਤ ਸਿੰਘ ਮਹਿਮੂਦਪੁਰ
Ad Position 24