16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਟਿਕਟ ਮਿਲੀ ਤਾਂ ਸਨੌਰ ’ਚ ਸਿਹਤ ਤੇ ਸਿੱਖਿਆ ਨੂੰ ਦੇਵਾਂਗੇ ਤਰਜੀਹ : ਧੰਜੂ

ਸਨੌਰ, 16 ਨਵੰਬਰ (ਸੋਖਲ)-ਹਲਕਾ ਸਨੌਰ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਟਿਕਟ ਦੇ ਦਾਅਵੇਦਾਰਾਂ ਦੀ ਸੂਚੀ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਹਲਕਾ ਸਨੌਰ ਦੇ ਜੰਮਪਲ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਵੀ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਸਨੌਰ, 16 ਨਵੰਬਰ (ਸੋਖਲ)-ਹਲਕਾ ਸਨੌਰ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਟਿਕਟ ਦੇ ਦਾਅਵੇਦਾਰਾਂ ਦੀ ਸੂਚੀ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਹਲਕਾ ਸਨੌਰ ਦੇ ਜੰਮਪਲ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਵੀ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਐਡਵੋਕੇਟ ਧੰਜੂ ਵਲੋਂ ਸਥਾਪਿਤ ਸਮਾਜ ਸੇਵੀ ਸੰਸਥਾ ਫ਼ਤਹਿ ਵੈਲਫੇਅਰ ਐਸੋਸੀਏਸ਼ਨ ਵੱਲੋਂ ਪਿੰਡ-ਪਿੰਡ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਨਾਲ ਉਨ੍ਹਾਂ ਦਾ ਜਨਮ ਤੋਂ ਹੀ ਗੂੜ੍ਹਾ ਸਬੰਧ ਹੈ ਅਤੇ ਉਹ ਇਲਾਕੇ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਫ਼ਤਹਿ ਵੈਲਫੇਅਰ ਐਸੋਸੀਏਸ਼ਨ ਰਾਹੀਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਕੰਮਾਂ ਦੇ ਮਾਡਲ ਨੂੰ ਉਹ ਚੋਣ ਜਿੱਤਣ ਉਪਰੰਤ ਪੂਰੇ ਹਲਕੇ ਵਿਚ ਲਾਗੂ ਕਰਨਾ ਚਾਹੁੰਦੇ ਹਨ, ਤਾਂ ਜੋ ਹਰ ਪਿੰਡ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਐਡਵੋਕੇਟ ਧੰਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਲਕਾ ਸਨੌਰ ਵਿਚ ਪੁਰਾਣੀ ਅਤੇ ਮਜ਼ਬੂਤ ਪਕੜ ਰਹੀ ਹੈ। ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਚੋਣ ਲੜਨ ਦਾ ਮੌਕਾ ਦਿੰਦੀ ਹੈ ਤਾਂ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਲੋਕਾਂ ਦੇ ਸਮਰਥਨ ਅਤੇ ਵਰਕਰਾਂ ਦੀ ਮਿਹਨਤ ਨਾਲ ਇਸ ਵਾਰ ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਜਿੱਤ ਦਰਜ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਨੂੰ ਲਗਾਇਆ ਜਾਵੇਗਾ ਰੋਸ ਧਰਨਾ ਅਗਲੀ ਖ਼ਬਰ ਮਹੰਤ ਪ੍ਰਤਾਪ ਦਾਸ ਦੀ ਅਗਵਾਈ ’ਚ 25ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਪ 20 ਨੂੰ : ਯਾਦਵਿੰਦਰ ਸਿੰਘ ਯਾਦੂ
Ad Position 24