16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼੍ਰੋਮਣੀ ਅਕਾਲੀ ਦਲ ਪਾਰਟੀ ਆਪਣਾ ਨੈਤਿਕ ਅਧਿਕਾਰ ਗਵਾ ਚੁੱਕੀ ਹੈ-ਬਲਬੀਰ ਸਿੰਘ, ਤਰਨਪ੍ਰੀਤ ਸਿੰਘ ਸੌਦ ਕਿਹਾ, ਕਾਂਗਰਸੀ ਲੀਡਰਾਂ ’ਚ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ

ਨਾਭਾ, 16 ਨਵੰਬਰ (ਵਰਿੰਦਰ ਵਰਮਾ)-ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੱਲੋਂ ਕਰਵਾਏ ਗਏ ਕਬੱਡੀ ਕੱਪ ਮੌਕੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਦ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਨਾਭਾ, 16 ਨਵੰਬਰ (ਵਰਿੰਦਰ ਵਰਮਾ)-ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੱਲੋਂ ਕਰਵਾਏ ਗਏ ਕਬੱਡੀ ਕੱਪ ਮੌਕੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਦ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ। ਦੋਵੇਂ ਮੰਤਰੀਆਂ ਵੱਲੋਂ ਅਕਾਲੀ ਦਲ ਖਿਲਾਫ ਜੰਮ ਕੇ ਭੜਾਸ ਕੱਢੀ ਗਈ, ਉਨ੍ਹਾਂ ਅਕਾਲੀ ਭਾਜਪਾ ਗੱਠਜੋੜ ਸੰਬੰਧੀ ਕਿਹਾ ਕਿ ਪਹਿਲਾਂ ਇਹ ਗੱਲ ਜਾਨਣ ਦੀ ਲੋੜ ਹੈ ਕਿ ਇਹ ਗੱਠਜੋੜ ਟੁੱਟਿਆ ਕਿਉਂ ਸੀ। ਇਸ ਸੰਬੰਧੀ ਤੁਸੀਂ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਪੁੱਛ ਸਕਦੇ ਹੋ। ਇਹ ਦੋਵੇਂ ਪਾਰਟੀਆਂ ਅੰਦਰੋਂ ਖਤਮ ਹੋ ਚੁੱਕੀਆਂ ਹਨ। ਸਨੌਰ ਵਿੱਚ ਪਠਾਣ ਮਾਜਰਾ ਅਤੇ ਚੰਦੂ ਮਾਜਰਾ ਆਹਮੋ ਸਾਹਮਣੇ ਹੋਏ ਪਏ ਹਨ। ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਣ ਸਬੰਧੀ ਉਹਨਾਂ ਕਿਹਾ ਕਿ ਇਨ੍ਹਾਂ ਵੱਲੋਂ ਸ਼ਰਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ ਹਨ ਪਹਿਲਾਂ ਇਨ੍ਹਾਂ ਵਲੋਂ ਸ਼ਿਕਾਇਤ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਵਾਇਆ ਗਿਆ ਸੀ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਆਪਣੀਆਂ ਗਲਤੀਆਂ ਨੂੰ ਮਨਜ਼ੂਰ ਕੀਤਾ ਗਿਆ ਸੀ ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਹੋਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਆਪਣਾ ਨੈਤਿਕ ਅਧਿਕਾਰ ਗਵਾ ਚੁੱਕੀ ਹੈ। ਇਸ ਉਪਰੰਤ ਉਨ੍ਹਾਂ ਵਲੋਂ ਅਲੱਗ ਧੜਾ ਬਣਾਇਆ ਗਿਆ ਸੀ। ਹੁਣ ਜਦੋਂ ਅਕਾਲੀ ਦਲ ਬਾਦਲ ਅਤੇ ਬੀਜੇਪੀ ਦੇ ਗੱਠਜੋੜ ਦੀ ਗੱਲ ਹੋ ਰਹੀ ਹੈ ਤਾਂ ਇਹ ਮੁੜ ਵਾਪਸੀ ਕਰ ਰਹੇ ਇਹਨਾਂ ਨੂੰ ਕੁਰਸੀ ਦਾ ਲਾਲਚ ਹੈ ਮੈਂ ਇਹਨਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਹੁਣ ਸੁਖਬੀਰ ਸਿੰਘ ਦੁੱਧ ਧੋਤਾ ਹੋ ਗਿਆ ਕੀ ਹੁਣ ਉਹ ਠੀਕ ਹੋ ਗਿਆ। ਇਨਾਂ ਨੂੰ ਕੁਰਸੀ ਦਾ ਲਾਲਚ ਹੈ ਇਹਨਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ। ਜਿਸ ਬੀਜੇਪੀ ਪਾਰਟੀ ਦੀ ਸਰਕਾਰ ਵੱਲੋਂ 700 ਕਿਸਾਨਾਂ ਨੂੰ ਸ਼ਹੀਦ ਕਰਵਾ ਦਿੱਤਾ ਗਿਆ ਸੀ ਅੱਜ ਇਹ ਉਸ ਨਾਲ ਸਮਝੌਤਾ ਕਰਨ ਜਾ ਰਹੇ ਹਨ। ਮੰਤਰੀ ਤਰਨਪ੍ਰੀਤ ਸਿੰਘ ਸੌਦ ਨੇ ਚਰਨਜੀਤ ਸਿੰਘ ਚੰਨੀ ਦੀ ਰੈਲੀ ਸਬੰਧੀ ਬੋਲਦਿਆਂ ਕਿਹਾ ਕਿ ਮੈਂ ਉਹਨਾਂ ਨੂੰ ਇਛਾਵਾਂ ਦਿੰਦਾ ਹਾਂ ਪ੍ਰੰਤੂ ਇਹਨਾਂ ਦੀ ਪਾਰਟੀ ਦੇ ਪ੍ਰਗਟ ਸਿੰਘ ਬੱਸ ਵਿੱਚ ਅਤੇ ਸੁਖਜਿੰਦਰ ਸਿੰਘ ਰੰਧਾਵਾ ਪੈਦਲ ਅਤੇ ਚਰਨਜੀਤ ਸਿੰਘ ਚੰਨੀ ਸਾਈਕਲ ਤੇ ਚੱਲ ਰਹੇ ਹਨ। ਪਿਛਲੇ ਦਿਨੀ ਇਹ ਲੁਧਿਆਣਾ ਵਿਖੇ ਗਏ ਸਨ ਤਾਂ ਉੱਥੇ ਰਾਜਾ ਬੜਿੰਗ ਵੀ ਹਾਜ਼ਰ ਨਹੀਂ ਸਨ। ਜਦ ਕਿ ਕੋਈ ਵੀ ਲੋਕਲ ਲੀਡਰ ਉੱਥੇ ਹਾਜ਼ਰ ਨਹੀਂ ਸੀ। ਇਹਨਾਂ ਲੀਡਰਾਂ ਦੀ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਹੈ। ਪੱਤਰਕਾਰ ਨੇ ਸਵਾਲ ਕੀਤਾ ਕਿ ਮਿਉਸੀਪਲ ਕਮੇਟੀ ਦੀਆਂ ਕਈ ਥਾਈ ਚੋਣਾਂ ਹੋ ਰਹੀਆਂ ਹਨ ਕਿ ਪਹਿਲਾਂ ਹੋਈਆਂ ਚੋਣਾਂ ਦੌਰਾਨ ਸਰਕਾਰ ਵੱਲੋਂ ਧੱਕਾ ਕੀਤਾ ਗਿਆ ਸੀ। ਇਸ ਸੰਬੰਧੀ ਬੋਲਦਿਆ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਧੱਕਾ ਹੁੰਦਾ ਸੀ ਸਾਡੀ ਸਰਕਾਰ ਵੇਲੇ ਕੋਈ ਧੱਕਾ ਨਹੀਂ ਹੋਇਆ ਅਸੀਂ ਮਾਨਯੋਗ ਅਦਾਲਤ ਦਾ ਫੈਸਲਾ ਮੰਨ ਰਹੇ ਹਾਂ। ਕੁਝ ਥਾਵਾਂ ਅਜਿਹੀਆਂ ਹਨ ਜਿੱਥੇ ਬੀਜੇਪੀ ਅਤੇ ਹੋਰ ਪਾਰਟੀਆਂ ਦੇ ਉਮੀਦਵਾਰ ਵੀ ਜੇਤੂ ਹਨ ਜਿੱਥੇ ਮੁੜ ਚੋਣਾਂ ਹੋ ਰਹੀਆਂ ਹਨ ਕੀ ਉਹਨਾਂ ਨੇ ਵੀ ਧੱਕਾ ਕੀਤਾ ਸੀ। ਪੱਤਰਕਾਰ ਨੇ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਵੀ ਬੀਜੇਪੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਕੀ ਉਹ ਕੁਰਸੀ ਦੇ ਭੁੱਖੇ ਸਨ ਇਸ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਜਦੋਂ ਇਹਨਾਂ ਨੂੰ ਟਿਕਟਾਂ ਨਹੀਂ ਮਿਲੀਆਂ ਤਾਂ ਇਹਨਾਂ ਵੱਲੋਂ ਪਾਰਟੀ ਚੇਂਜ ਕਰ ਲਈ ਗਈ ਜਦਕਿ ਇਹਨਾਂ ਨੂੰ ਪਾਰਟੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਸੀ। ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਆਮ ਘਰਾਂ ਵਿੱਚੋਂ ਚੁੱਕ ਕੇ ਉੱਪਰ ਲਿਆਂਦਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਹੋਇਆ 8ਵਾਂ ਨਾਭਾ ਕਬੱਡੀ ਕੱਪ ਅਗਲੀ ਖ਼ਬਰ ਪਸ਼ੂ ਪਾਲਣ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਨੂੰ ਲਗਾਇਆ ਜਾਵੇਗਾ ਰੋਸ ਧਰਨਾ
Ad Position 24