17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡਕਾਲਾ ਵਿਖੇ 20 ਤੋਂ 24 ਤੱਕ ਮਨਾਇਆ ਜਾਵੇਗਾ ਸ੍ਰੀਚੰਦ ਜੀ ਦਾ ਸਾਲਾਨਾ ਜੋੜ ਮੇਲਾ

ਡਕਾਲਾ, 17 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਟਿੱਲਾ ਬਾਬਾ ਸ੍ਰੀ ਚੰਦ ਜੀ ਡਕਾਲਾ ਵਿਖੇ ਪਰਮ ਪੂਜਨੀਕ ਸ੍ਰੀ ਸ੍ਰੀ 108 ਬ੍ਰਹਮ ਦਾਸ ਦੀ ਰਹਿਨੁਮਾਈ ਹੇਠ ਕਪਾਲ ਮੋਚਨ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਜਗਮੇਲ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ 20 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ।

Ad Position 21
No active advertisement
ਜਗਮੇਲ ਸਿੰਘ ਸੇਵਾਦਾਰ 18-11-2026
ਡਕਾਲਾ, 17 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਟਿੱਲਾ ਬਾਬਾ ਸ੍ਰੀ ਚੰਦ ਜੀ ਡਕਾਲਾ ਵਿਖੇ ਪਰਮ ਪੂਜਨੀਕ ਸ੍ਰੀ ਸ੍ਰੀ 108 ਬ੍ਰਹਮ ਦਾਸ ਦੀ ਰਹਿਨੁਮਾਈ ਹੇਠ ਕਪਾਲ ਮੋਚਨ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਜਗਮੇਲ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ 20 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਅਨੁਸਾਰ 20 ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਦਕਿ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਧਾਰਮਿਕ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 22 ਤੋਂ 24 ਤੱਕ ਕਵੀਸ਼ਰੀ ਜਥੇ ਆਪਣੀਆਂ ਧਾਰਮਿਕ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੇਵਾਦਾਰ ਜਗਮੇਲ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ-ਸਨੌਰ ਰੋਡ ’ਤੇ ਫਲਿੱਪਕਾਰਟ ਕੋਰੀਅਰ ਦੀ ਦੁਕਾਨ ’ਚ ਚੋਰੀ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਚੋਣ ਸੰਪਨ-ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਜਨਰਲ ਸਕੱਤਰ ਬਘੇਲ ਸ...
Ad Position 24