17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਹਰਮੀਤ ਸਿੰਘ ਪਠਾਣਮਾਜਰਾ

ਭੁੱਨਰਹੇੜੀ, 17 ਨਵੰਬਰ (ਧਨਵੰਤ ਸਿੰਘ)-ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਸਨੌਰ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਆਉਣ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਮਿਆਂ ਦੌਰਾਨ ਕਈ ਸਿਆਸੀ ਪਾਰਟੀਆਂ ਨੂੰ ਸੱਤਾ ਸੌਂਪ ਕੇ ਦੇਖਿਆ ਹੈ ਪਰ ਅੱਜ ਵੀ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਵਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-11-2026
ਭੁੱਨਰਹੇੜੀ, 17 ਨਵੰਬਰ (ਧਨਵੰਤ ਸਿੰਘ)-ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਸਨੌਰ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਆਉਣ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਮਿਆਂ ਦੌਰਾਨ ਕਈ ਸਿਆਸੀ ਪਾਰਟੀਆਂ ਨੂੰ ਸੱਤਾ ਸੌਂਪ ਕੇ ਦੇਖਿਆ ਹੈ ਪਰ ਅੱਜ ਵੀ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਵਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਇਕ ਮੁਲਾਕਾਤ ਦੌਰਾਨ ਪਠਾਣਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕਾ ਨਾਲ ਤਰੱਕੀ ਸੰਬੰਧੀ ਕੀਤੇ ਜਾਂਦੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਭਾਰਤੀ ਜਨਤਾ ਪਾਰਟੀ ਵਿਚ ਸਾਮਿਲ ਹੋਏ ਹਨ ਤਾਂ ਜੋ ਆਮ ਲੋਕਾਂ ਦੇ ਜੀਵਨ ਵਿਚ ਅਸਲ ਤਬਦੀਲੀ ਲਿਆਂਦੀ ਜਾ ਸਕੇ। ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਦੇ ਨਾਲ-ਨਾਲ ਸਨਅਤੀ ਅਤੇ ਵਪਾਰਕ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਨੁਸਾਰ ਪੰਜਾਬ ਦੀ ਤਰੱਕੀ ਲਈ ਸਿਆਸੀ ਇੱਛਾ-ਸ਼ਕਤੀ ਅਤੇ ਕੇਂਦਰ ਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਨੌਜਵਾਨਾਂ ਦਾ ਭਵਿੱਖ, ਕਿਸਾਨੀ ਦੀ ਖੁਸ਼ਹਾਲੀ ਅਤੇ ਹਰ ਵਰਗ ਦੀ ਆਰਥਿਕ ਮਜ਼ਬੂਤੀ ਨੂੰ ਸਿਆਸਤ ਦੇ ਕੇਂਦਰ ਵਿਚ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਸਨੌਰ ਹਲਕੇ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਅਤੇ ਸੂਬੇ ਦੇ ਵਿਕਾਸ ਨਾਲ ਸੰਬੰਧਿਤ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਆਮ ਜਨਮ ਉਤਸਵ ਦੀਆਂ ਤਿਆਰੀਆਂ ਮੁਕੰਮਲ 20 ਨਵੰਬਰ ਨੂੰ ਦੁਪਹਿਰ 3 ਵਜੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਫਤਿਹਪੁਰ ਰਾਜਪੂਤਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24