ਸ੍ਰੀ ਸ਼ਿਆਮ ਜਨਮ ਉਤਸਵ ਦੀਆਂ ਤਿਆਰੀਆਂ ਮੁਕੰਮਲ
20 ਨਵੰਬਰ ਨੂੰ ਦੁਪਹਿਰ 3 ਵਜੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
ਨਾਭਾ, 17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੀ ਸ਼ਿਆਮ ਬਾਬਾ ਜੀ ਦੇ ਪਾਵਨ ਜਨਮ ਉਤਸਵ 2026 ਨੂੰ ਲੈ ਕੇ ਸ੍ਰੀ ਸ਼ਿਆਮ ਪਰਿਵਾਰ ਸੰਘ ਨਾਭਾ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। 20 ਨਵੰਬਰ, ਦਿਨ ਸ਼ੁੱਕਰਵਾਰ ਨੂੰ ਰਿਆਸਤੀ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਅਤੇ 6ਵੇਂ ਸ੍ਰੀ ਸ਼ਿਆਮ ਵੰਦਨਾ ਮਹਾਂਉਤਸਵ ਦਾ ਆਯੋਜਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ।
ਨਾਭਾ, 17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੀ ਸ਼ਿਆਮ ਬਾਬਾ ਜੀ ਦੇ ਪਾਵਨ ਜਨਮ ਉਤਸਵ 2026 ਨੂੰ ਲੈ ਕੇ ਸ੍ਰੀ ਸ਼ਿਆਮ ਪਰਿਵਾਰ ਸੰਘ ਨਾਭਾ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। 20 ਨਵੰਬਰ, ਦਿਨ ਸ਼ੁੱਕਰਵਾਰ ਨੂੰ ਰਿਆਸਤੀ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਅਤੇ 6ਵੇਂ ਸ੍ਰੀ ਸ਼ਿਆਮ ਵੰਦਨਾ ਮਹਾਂਉਤਸਵ ਦਾ ਆਯੋਜਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਘ ਦੇ ਪ੍ਰਧਾਨ ਸੁਮਿਤ ਗੋਇਲ ਸ਼ੈਂਟੀ ਨੇ ਦੱਸਿਆ ਕਿ ਇਸ ਵਾਰ ਸ੍ਰੀ ਸ਼ਿਆਮ ਜਨਮ ਉਤਸਵ ਨੂੰ ਲੈ ਕੇ ਸ਼ਿਆਮ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਪਾਵਨ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ, ਜੋ ਹੁਣ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਦੁਪਹਿਰ 3 ਵਜੇ ਸਥਾਨਕ ਪਟਿਆਲਾ ਗੇਟ ਤੋਂ ਵਿਸ਼ਾਲ ਨਿਸ਼ਾਨ ਯਾਤਰਾ ਆਰੰਭ ਹੋਵੇਗੀ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਸ੍ਰੀ ਹਨੂੰਮਾਨ ਮੰਦਰ ਬਠਿੰਡੀਆ ਮੁਹੱਲਾ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਉਪਰੰਤ ਸ਼ਾਮ 7 ਵਜੇ ਸ੍ਰੀ ਹਨੂਮਾਨ ਮੰਦਰ ਬਠਿੰਡੀਆ ਮੁਹੱਲਾ ਵਿਖੇ ਨਾਭਾ ਦੇ ਪ੍ਰਸਿੱਧ ਭਜਨ ਗਾਇਕਾਂ ਵਲੋਂ ਸ਼ਿਆਮ ਨਾਮ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਸ਼ਿਆਮ ਪ੍ਰੇਮੀਆਂ ਲਈ ਭੰਡਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਪ੍ਰਧਾਨ ਸੁਮਿਤ ਗੋਇਲ ਸ਼ੈਂਟੀ ਨੇ ਨਾਭਾ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ, ਵਪਾਰਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਸਮੂਹ ਸ਼ਿਆਮ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਇਸ ਪਾਵਨ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੰਸਥਾ ਦੇ ਮੈਂਬਰ ਹਾਜ਼ਰ ਸਨ।