ਢੁਡਿਆਲ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਵਲੋਂ ਵਿਦਿਆਰਥੀ ਜਸਕਰਨ ਸਿੰਘ ਕੀਤਾ ਸਨਮਾਨ
ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸਕਰਨ ਸਿੰਘ ਦਾ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸਕਰਨ ਸਿੰਘ ਦਾ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਸਕਰਨ ਸਿੰਘ ਜਮਾਤ ਬਾਰਵੀਂ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਸਕੂਲ ਸਟੇਟ ਪੱਧਰ ’ਤੇ ਗੁਰਦਾਸਪੁਰ ਵਿਖੇ ਹੋਈਆਂ ਖੇਡਾਂ ਜਿਮਨਾਸਟਿਕ ’ਚ ਸੋਨ ਤਗਮਾ ਜਿੱਤਿਆ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਸਾਹਨੀ ਅਤੇ ਸਮੂਹ ਸਟਾਫ ਗਗਨਪ੍ਰੀਤ ਕੌਰ, ਰਸ਼ਮੀਤ ਕੌਰ ਅਤੇ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀ ਜਸਕਰਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਜਿਥੇ ਵਿਦਿਆਰਥੀ ਜਸਕਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਮਾਤਮਾ ਕਰੇ ਇਹ ਵਿਦਿਆਰਥੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੇ।