17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੱਬੂ ਬਾਂਸਲ ਦੀ ਅਗਵਾਈ ਹੇਠ ਭਾਜਪਾ ਅਹੁਦੇਦਾਰਾਂ ਨੇ ਸ੍ਰੀ ਨਿਵਾਸਲੂ ਸੰਗਠਨ ਮੰਤਰੀ ਨਾਲ ਕੀਤੀ ਮੁਲਾਕਾਤ

ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਭਾਜਪਾ ਦੇ ਅਹੁਦੇਦਾਰਾਂ ਵੱਲੋਂ ਬੀਜੇਪੀ ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਦੀ ਅਗਵਾਈ ਹੇਠ ਸ੍ਰੀ ਨਿਵਾਸਲੂ ਸੰਗਠਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਉਪਰੰਤ ਗੱਲਬਾਤ ਕਰਦੇ ਹੋਏ ਰਾਜੇਸ਼ ਬਾਂਸਲ ਬੱਬੂ, ਬਰਿੰਦਰ ਬਿੱਟੂ ਅਤੇ ਸਨੀ ਸਿੰਗਲਾ ਨੇ ਕਿਹਾ ਕਿ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਉਹਨਾਂ ਦੀਆਂ ਗੱਲਾਂ ਨੂੰ ਸੁਣਿਆ ਗਿਆ ਹੈ ਵਿਸ਼ਵਾਸ ਦਵਾਇਆ ਗਿਆ ਹੈ ਕੀ ਉਨ੍ਹਾਂ ਵੱਲੋਂ ਰੱਖੀਆਂ ਗੱਲਾਂ ਨੂੰ ਉਹ ਪਾਰਟੀ ਹਾਈ ਕਮਾਨ ਦੇ ਧਿਆਨ ਵਿੱਚ ਜਰੂਰ ਲਿਆਉਣਗੇ।

Ad Position 21
No active advertisement
ਅਜੀਤ ਡੈਸਕ 18-11-2026
ਨਾਭਾ,17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਭਾਜਪਾ ਦੇ ਅਹੁਦੇਦਾਰਾਂ ਵੱਲੋਂ ਬੀਜੇਪੀ ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਦੀ ਅਗਵਾਈ ਹੇਠ ਸ੍ਰੀ ਨਿਵਾਸਲੂ ਸੰਗਠਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਉਪਰੰਤ ਗੱਲਬਾਤ ਕਰਦੇ ਹੋਏ ਰਾਜੇਸ਼ ਬਾਂਸਲ ਬੱਬੂ, ਬਰਿੰਦਰ ਬਿੱਟੂ ਅਤੇ ਸਨੀ ਸਿੰਗਲਾ ਨੇ ਕਿਹਾ ਕਿ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਉਹਨਾਂ ਦੀਆਂ ਗੱਲਾਂ ਨੂੰ ਸੁਣਿਆ ਗਿਆ ਹੈ ਵਿਸ਼ਵਾਸ ਦਵਾਇਆ ਗਿਆ ਹੈ ਕੀ ਉਨ੍ਹਾਂ ਵੱਲੋਂ ਰੱਖੀਆਂ ਗੱਲਾਂ ਨੂੰ ਉਹ ਪਾਰਟੀ ਹਾਈ ਕਮਾਨ ਦੇ ਧਿਆਨ ਵਿੱਚ ਜਰੂਰ ਲਿਆਉਣਗੇ। ਬੱਬੂ ਬਾਂਸਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਮੰਗ ਹੈ ਕਿ ਨਾਭਾ ਹਲਕੇ ਤੋਂ ਕਿਸੇ ਨੌਜਵਾਨ ਚਿਹਰੇ ਨੂੰ ਹੀ ਪਾਰਟੀ ਟਿਕਟ ਦੇਵੇ, ਜੋ ਕਿ ਹਲਕੇ ਦਾ ਹੀ ਜੰਮਪਲ ਹੋਵੇ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਬੀਜੇਪੀ ਦੀ ਸਥਿਤੀ ਦਿਨ ਪ੍ਰਤੀ ਦਿਨ ਮਜਬੂਤ ਹੁੰਦੀ ਜਾ ਰਹੀ ਹੈ ਕਿਉਂ ਜੋ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਸਮਝ ਚੁੱਕੇ ਹਨ ਜਿਸ ਕਰਕੇ ਉਹ ਚਾਹੁੰਦੇ ਹਨ ਕਿ ਸੂਬੇ ਅੰਦਰ ਭਾਜਪਾ ਦੀ ਸਰਕਾਰ ਲਿਆ ਕੇ ਪੰਜਾਬ ਨੂੰ ਵੀ ਦੇਸ਼ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਤਰੱਕੀ ਦੀ ਰਾਹ ’ਤੇ ਲਿਜਾਇਆ ਜਾ ਸਕੇ। ਭਾਜਪਾ ਦੇ ਸੰਗਠਨ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਰਾਜੇਸ਼ ਬਾਂਸਲ ਬੱਬੂ ਤੋਂ ਇਲਾਵਾ ਬਰਿੰਦਰ ਬਿੱਟੂ,ਸਨੀ ਸਿੰਗਲਾ, ਗੋਗੀ ਟਿਵਾਣਾ, ਅਸ਼ੋਕ ਜਿੰਦਲ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਹਾੜਪੁਰ ਵਿਖੇ 36ਵਾਂ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਟੈਗੋਰ ਸਕੂਲ ਦੇ ਖਿਡਾਰੀਆਂ ਨੇ ਚਮਕਾਇਆ ਨਾਂਅ
Ad Position 24