17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁ. ਘੋੜਿਆਂ ਵਾਲਾ ਵਿਖੇ ਪਹਿਲੀ ਪਾਤਿਸ਼ਾਹੀ ਤੇ ਚੌਥੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 22 ਨੂੰ

ਨਾਭਾ, 17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਸੁਸ਼ੋਭਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਸਾਹਿਬ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਚੌਥੇ ਪਾਤਸ਼ਾਹ ਸੋਢੀ ਸੁਲਤਾਨ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ 22 ਨਵੰਬਰ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੇਵਾਦਾਰ ਸੁਰਜੀਤ ਸਿੰਘ, ਸਤਿਗੁਰ ਸਿੰਘ ਨਰਮਾਣਾ ਅਤੇ ਹਰਮਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਕਰਵਾਏ ਜਾ ਰਹੇ ਸਮਾਗਮ ਮੌਕੇ ਗੁਰੂ ਰਾਮਦਾਸ ਜੀ ਮਹਾਰਾਜ ਦੀ ਪਾਵਨ ਪਵਿੱਤਰ ਨਗਰੀ ਤੋਂ ਵਿਸ਼ੇਸ਼ ਤੌਰ ’ਤੇ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਬਲਵਿੰਦਰ ਸਿੰਘ ਕੌਲ ਵਾਲੇ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 18-11-2026
ਨਾਭਾ, 17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਸੁਸ਼ੋਭਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਸਾਹਿਬ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਚੌਥੇ ਪਾਤਸ਼ਾਹ ਸੋਢੀ ਸੁਲਤਾਨ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ 22 ਨਵੰਬਰ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੇਵਾਦਾਰ ਸੁਰਜੀਤ ਸਿੰਘ, ਸਤਿਗੁਰ ਸਿੰਘ ਨਰਮਾਣਾ ਅਤੇ ਹਰਮਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਕਰਵਾਏ ਜਾ ਰਹੇ ਸਮਾਗਮ ਮੌਕੇ ਗੁਰੂ ਰਾਮਦਾਸ ਜੀ ਮਹਾਰਾਜ ਦੀ ਪਾਵਨ ਪਵਿੱਤਰ ਨਗਰੀ ਤੋਂ ਵਿਸ਼ੇਸ਼ ਤੌਰ ’ਤੇ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਬਲਵਿੰਦਰ ਸਿੰਘ ਕੌਲ ਵਾਲੇ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਗੁਰਪੁਰਬ ਸਮਾਗਮਾਂ ਵਿਚ ਸਾਨੂੰ ਆਪਣੇ ਪਰਿਵਾਰਾਂ ਸਮੇਤ ਪਹੁੰਚ ਕੇ ਆਪਣੇ ਬੱਚਿਆਂ ਨੂੰ ਸਿੱਖ ਕੌਮ ਦੇ ਵਿਲੱਖਣ ਇਤਿਹਾਸ ਅਤੇ ਗੁਰੂ ਸਾਹਿਬਾਨਾਂ ਦੇ ਕੀਤੇ ਹੋਏ ਪਰਉਪਕਾਰਾਂ ਤੋਂ ਗੁਰੂ ਜਸ ਸਰਵਣ ਕਰਕੇ ਜਾਣੂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਡਾ. ਗਿਆਨੀ ਮਨਿੰਦਰ ਸਿੰਘ ਹਜ਼ੂਰੀ ਕਥਾਵਾਚਕ, ਸੁਰਜੀਤ ਸਿੰਘ ਦਿੱਲੀ ਵਾਲੇ, ਰਵਿੰਦਰ ਸਿੰਘ ਸਿਮਰਨ, ਗੁਰਦੀਪ ਸਿੰਘ, ਗੁਰਨੂਰ ਸਿੰਘ ਖਾਲਸਾ, ਪ੍ਰਨੀਤ ਕੌਰ ਖਾਲਸਾ ਅਤੇ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਬੈਠਕ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਚਾਰ ਦਿਨਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਆਰੰਭ
Ad Position 24