ਹਜ਼ਰਤ ਬੀਬੀ ਫਾਤਿਮਾ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਭਲਕੇ
ਘਨੌਰ, 18 ਨਵੰਬਰ (ਸਰਦਾਰਾ ਸਿੰਘ ਲਾਛੜੂ)-ਦਰਗਾਹ ਰੋਜ਼ਾ ਹਜ਼ਰਤ ਬੀਬੀ ਫਾਤਿਮਾ ਬਹਾਵਲਪੁਰ ਵਿਖੇ ਸਾਲਾਨਾ ਭੰਡਾਰਾ 19 ਨਵੰਬਰ, ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ।
ਘਨੌਰ, 18 ਨਵੰਬਰ (ਸਰਦਾਰਾ ਸਿੰਘ ਲਾਛੜੂ)-ਦਰਗਾਹ ਰੋਜ਼ਾ ਹਜ਼ਰਤ ਬੀਬੀ ਫਾਤਿਮਾ ਬਹਾਵਲਪੁਰ ਵਿਖੇ ਸਾਲਾਨਾ ਭੰਡਾਰਾ 19 ਨਵੰਬਰ, ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਦਰਗਾਹ ਦੇ ਗੱਦੀਨਸ਼ੀਨ ਬਾਬਾ ਬਲਕਾਰ ਸ਼ਾਹ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ’ਚ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰੀ ਭਰਨਗੀਆਂ। ਸਮਾਗਮ ਦੌਰਾਨ ਪ੍ਰਸਿੱਧ ਕਵਾਲਾਂ ਵਲੋਂ ਸੂਫ਼ੀਆਨਾ ਕਵਾਲੀਆਂ ਪੇਸ਼ ਕਰਕੇ ਸੰਗਤਾਂ ਨੂੰ ਰੂਹਾਨੀ ਰੰਗ ’ਚ ਰੰਗਿਆ ਜਾਵੇਗਾ। ਮੁੱਖ ਸੇਵਾਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਭੰਡਾਰੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਾਂਝੇ ਸਮਾਗਮ ਸਮਾਜ ’ਚ ਆਪਸੀ ਭਾਈਚਾਰੇ, ਪਿਆਰ ਤੇ ਏਕਤਾ ਦਾ ਸੁਨੇਹਾ ਦਿੰਦੇ ਹਨ।