18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਲਈ ਰਾਜਪੁਰਾ ਤੋਂ ਸੰਗਤਾਂ ਜਲੰਧਰ ਲਈ ਰਵਾਨਾ

ਰਾਜਪੁਰਾ, 18 ਨਵੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 19-11-2026
ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਰਾਜਪੁਰਾ ਤੋਂ ਸੰਗਤ ਦਾ ਵਿਸ਼ਾਲ ਜਥਾ ਭਾਜਪਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਜਲੰਧਰ ਵਿਖੇ ਹੋਣ ਵਾਲੇ ਸਮਾਗਮ ਲਈ ਰਵਾਨਾ ਹੋਇਆ। ਇਸ ਮੌਕੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਭਗਤ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਮਹਾਨ ਬਾਣੀ ਸਮੁੱਚੀ ਮਾਨਵਤਾ ਲਈ ਚਾਨਣਮੁਨਾਰਾ ਹਨ। ਭਗਤ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਤੋਂ ਉੱਪਰ ਉੱਠ ਕੇ ਬਰਾਬਰਤਾ, ਮਨੁੱੱਖੀ ਸਨਮਾਨ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਇਕ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀ ਹੈ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਅਤੇ ਅਧਿਕਾਰ ਮਿਲੇ। ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਇਹ ਪਾਵਨ ਯਾਤਰਾ ਪੰਜਾਬ ਵਿਚ ਪੰਜ ਦਿਨ ਪ੍ਰਵਾਸ ਕਰੇਗੀ। ਉਨ੍ਹਾਂ ਦੱਸਿਆ ਕਿ ਹਲਕਾ ਰਾਜਪੁਰਾ ਦੇ ਸਰਗਰਮ ਅਤੇ ਸਮਰਪਿਤ ਆਗੂ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਤਿੰਨਾਂ ਸਰਕਲਾਂ ਦੇ ਪ੍ਰਧਾਨਾਂ ਰਿੰਕੂ ਸਲੇਮਪੁਰ, ਸ਼ਮਸ਼ੇਰ ਸਿੰਘ ਉਕਸੀ, ਮਾਨਕ ਚੰਦ ਨਾਗਪਾਲ ਅਤੇ ਜਸਪਾਲ ਸਿੰਘ ਸੰਕਰਪੁਰ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਸੰਗਤ ਨੇ ਇਸ ਪਾਵਨ ਯਾਤਰਾ ਵਿਚ ਸ਼ਮੂਲੀਅਤ ਕੀਤੀ। ਬਰਾੜ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਹਿਲ ਗੁਪਤਾ ਦੇ ਇਲਾਜ ਲਈ ਰਾਕੇਸ਼ ਗੁਪਤਾ ਦੀ ਅਗਵਾਈ ’ਚ ਕੀਤੀ ਗਈ ਮਾਲੀ ਮਦਦ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਕੀਤੀ ਜਾਵੇਗੀ ਮੰਗ
Ad Position 24