ਸਾਹਿਲ ਗੁਪਤਾ ਦੇ ਇਲਾਜ ਲਈ ਰਾਕੇਸ਼ ਗੁਪਤਾ ਦੀ ਅਗਵਾਈ ’ਚ ਕੀਤੀ ਗਈ ਮਾਲੀ ਮਦਦ
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੇਂਟ, ਸਪਲਾਈ ਅਤੇ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਨੇ ਸਾਹਿਲ ਗੁਪਤਾ ਜੋ ਕੁੱਝ ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ ਸਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਪੇਂਟ, ਪਲਾਈ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਲਾਜ ਦੇ ਲਈ ਦੋ ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਸੀ। ਜਾਣਕਾਰੀ ਦਿੰਦਿਆਂ ਪ੍ਰਧਾਨ ਰਾਕੇਸ਼ ਗੁਪਤਾ ਨੇ ਦੱਸਿਆ ਕਿ ਸਾਹਿਲ ਗੁਪਤਾ ਦਾ ਹੁਣ ਤੱਕ ਇਲਾਜ ਚੱਲ ਰਿਹਾ ਹੈ।
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੇਂਟ, ਸਪਲਾਈ ਅਤੇ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਨੇ ਸਾਹਿਲ ਗੁਪਤਾ ਜੋ ਕੁੱਝ ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ ਸਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਪੇਂਟ, ਪਲਾਈ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਲਾਜ ਦੇ ਲਈ ਦੋ ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਸੀ। ਜਾਣਕਾਰੀ ਦਿੰਦਿਆਂ ਪ੍ਰਧਾਨ ਰਾਕੇਸ਼ ਗੁਪਤਾ ਨੇ ਦੱਸਿਆ ਕਿ ਸਾਹਿਲ ਗੁਪਤਾ ਦਾ ਹੁਣ ਤੱਕ ਇਲਾਜ ਚੱਲ ਰਿਹਾ ਹੈ। ਐਸੋਸੀਏਸ਼ਨ ਦੀ ਐਗਜ਼ੈਕਟਿਵ ਟੀਮ ਸਾਹਿਲ ਗੁਪਤਾ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿਚ ਹੈ। ਅੱਜ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਵਿਚ ਸਾਹਿਲ ਗੁਪਤਾ ਦੇ ਪਰਿਵਾਰ ਨੂੰ 1 ਲੱਖ 10 ਹਜ਼ਾਰ ਰੁਪਏ ਇਲਾਜ ਦੇ ਲਈ ਹੋਰ ਸਹਾਇਤਾ ਰਾਸ਼ੀ ਦਿੱਤੀ ਗਈ ਅਤੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਕਿ ਸਾਹਿਲ ਗੁਪਤਾ ਜਲਦੀ ਠੀਕ ਹੋ ਕੇ ਘਰ ਵਾਪਸ ਆਉਣ। ਇਸ ਮੌਕੇ ਰਾਜਨ ਸਿੰਗਲਾ, ਗਿਰੀਸ਼ ਬਾਂਸਲ, ਨਰਿੰਦਰ ਗੋਇਲ, ਸੁਰਿੰਦਰ ਸਿੰਘ ਸੰਧੂ, ਸੁਨੀਲ ਕੁਮਾਰ ਕੂਕੀ, ਮਾਧਵਨ, ਸਤਪ੍ਰਕਾਸ਼ ਭਾਰਦਵਾਜ, ਰਾਜਾ ਵਿਵੇਕ ਗੋਇਲ, ਰੋਹਿਤ ਗੁਪਤਾ, ਅਮਨਦੀਪ ਸਿੰਗਲਾ ਆਦਿ ਮੌਜੂਦ ਸਨ।