18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਿੱਖਿਆ ਦੇ ਖੇਤਰ ’ਚ ਪੈਪਸੂ ਇੰਟਰਨੈਸ਼ਨਲ ਸਕੂਲ ਨੇ ਬਣਾਈ ਵੱਖਰੀ ਪਛਾਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਨੂੰ ਵੀ ਦਿੱਤੀ ਜਾ ਰਹੀ ਤਰਜੀਹ

ਸਨੌਰ, 18 ਨਵੰਬਰ (ਸੋਖਲ)- ਪੈਪਸੂ ਇੰਟਰਨੈਸ਼ਨਲ ਸਕੂਲ ਇਨ੍ਹੀਂ ਦਿਨੀਂ ਇਲਾਕੇ ਵਿਚ ਖਾਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਕੂਲ ਆਪਣੀਆਂ ਸਿੱਖਿਆ ਸੰਬੰਧੀ ਗਤੀਵਿਧੀਆਂ, ਬਿਹਤਰ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਲੋਕਾਂ ਦੀ ਖਿੱਚ ਦਾ ਕੇਂਦਰ ਬਣ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਸਨੌਰ, 18 ਨਵੰਬਰ (ਸੋਖਲ)- ਪੈਪਸੂ ਇੰਟਰਨੈਸ਼ਨਲ ਸਕੂਲ ਇਨ੍ਹੀਂ ਦਿਨੀਂ ਇਲਾਕੇ ਵਿਚ ਖਾਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਕੂਲ ਆਪਣੀਆਂ ਸਿੱਖਿਆ ਸੰਬੰਧੀ ਗਤੀਵਿਧੀਆਂ, ਬਿਹਤਰ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਲੋਕਾਂ ਦੀ ਖਿੱਚ ਦਾ ਕੇਂਦਰ ਬਣ ਰਿਹਾ ਹੈ। ਸਕੂਲ ਵਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਖਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਹੈ । ਇਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਅਨੁਸ਼ਾਸਨ ਅਤੇ ਰਚਨਾਤਮਕ ਕਾਰਜਾਂ ਨੂੰ ਵੀ ਮਹੱਤਵ ਦਿੱਤਾ ਜਾਂਦਾ ਹੈ। ਸਿੱਖਿਆ ਦੇ ਬਦਲਦੇ ਦੌਰ ਵਿਚ ਬੱਚਿਆਂ ਨੂੰ ਆਧੁਨਿਕ ਸੋਚ ਅਤੇ ਨਵੇਂ ਹੁਨਰਾਂ ਨਾਲ ਜੋੜਨ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪੈਪਸੂ ਇੰਟਰਨੈਸ਼ਨਲ ਸਕੂਲ ਦੀਆਂ ਗਤੀਵਿਧੀਆਂ ਅਤੇ ਸਿੱਖਿਆ ਪ੍ਰਤੀ ਪਹੁੰਚ ਕਾਰਨ ਇਹ ਸਕੂਲ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਵੱਲ ਅੱਗੇ ਵਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ‘ਦ ਨਿਊ ਲਰਨਿੰਗ ਆਰਡਰ ਜਾਰੀੇ ਅਗਲੀ ਖ਼ਬਰ 20 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਿੱਲੀ ਵੱਲ ਕਰੇਗਾ ਕੂਚ-ਜਥੇਦਾਰ ਮਵੀ
Ad Position 24