18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐਥਲੈਟਿਕਸ ਮੁਕਾਬਲਿਆਂ ’ਚ ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ

ਦੇਵੀਗੜ੍ਹ, 18 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 19-11-2026
ਦੇਵੀਗੜ੍ਹ, 18 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ, ਦੋ ਚਾਂਦੀ ਅਤੇ ਦੋ ਕਾਂਸੇ ਦੇ ਤਗਮੇ ਸਮੇਤ ਕੁੱਲ 6 ਤਗਮੇ ਆਪਣੇ ਨਾਮ ਕੀਤੇ। ਇਹ ਖੇਡ ਮੁਕਾਬਲੇ ਮੇਰਾ ਯੁਵਾ ਭਾਰਤ, ਪਟਿਆਲਾ ਅਤੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ- ਵਿਕਸਿਤ ਭਾਰਤ’ ਮੁਹਿੰਮ ਤਹਿਤ ਮਿਤੀ 12 ਨਵੰਬਰ ਨੂੰ ਕਰਵਾਏ ਗਏ ਸਨ। ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਦੌੜ ਅਤੇ ਲੰਬੀ ਛਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਵਿਚ ਸੁਖਮਨ ਸਿੰਘ ਨੇ 100 ਮੀਟਰ ਦੌੜ ’ਚ ਸੋਨ ਤਗਮਾ ਅਤੇ ਲੰਬੀ ਛਾਲ ਵਿਚ ਚਾਂਦੀ ਦਾ ਤਗਮਾ, ਸ਼ਾਹੀਨ ਚੌਹਾਨ ਨੇ 100 ਮੀਟਰ ਦੌੜ ’ਚ ਸੋਨ ਤਗਮਾ, ਅਨੂ ਨੇ ਲੰਬੀ ਛਾਲ ’ਚ ਚਾਂਦੀ ਦਾ ਤਗਮਾ, ਮਾਨ ਸਿੰਘ ਨੇ ਲੰਬੀ ਛਾਲ ’ਚ ਕਾਂਸੇ ਦਾ ਤਗਮਾ ਅਤੇ ਤੁਸ਼ਾਰ ਸ਼ਰਮਾ ਨੇ 100 ਮੀਟਰ ਦੌੜ ’ਚ ਕਾਂਸੇ ਦਾ ਤਗਮਾ ਹਾਸਿਲ ਕੀਤਾ। ਖਿਡਾਰੀਆਂ ਨੇ ਆਪਣੀ ਮਿਹਨਤ, ਅਭਿਆਸ ਅਤੇ ਖੇਡ ਪ੍ਰਤੀ ਸਮਰਪਣ ਨਾਲ ਇਹ ਸਾਬਤ ਕੀਤਾ ਕਿ ਸਹੀ ਮਾਰਗਦਰਸ਼ਨ ਅਤੇ ਮੌਕਾ ਮਿਲਣ ’ਤੇ ਵਿਦਿਆਰਥੀ ਹਰ ਖੇਤਰ ’ਚ ਆਪਣੀ ਪਛਾਣ ਬਣਾ ਸਕਦੇ ਹਨ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਸਾਧਨ ਹਨ। ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਉਤਸ਼ਾਹਿਤ ਕਰਦੀਆਂ ਹਨ ਅਤੇ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਨੂੰ ਸਿੱਖਿਆ ਦਾ ਅਹਿਮ ਹਿੱਸਾ ਮੰਨਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਢਕੜੱਬਾ ਨੂੰ ਜ਼ਿਲ੍ਹਾ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ ਕਾਂਗਰਸ ਪਾਰਟੀ ਮਿਹਨਤੀ ਵਰਕਰਾਂ ਦ... ਅਗਲੀ ਖ਼ਬਰ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਭੁਪਿੰਦਰ ਸਿੰਘ ਮਸ਼ੀਂਗਣ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ...
Ad Position 24