18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜੈਮਸ ਪਬਲਿਕ ਸਕੂਲ ਵਿਖੇ 25 ਨਵੰਬਰ ਨੂੰ ਲੱਗੇਗਾ ‘ਅੰਤਰਰਾਸ਼ਟਰੀ ਸਿੱਖਿਆ ਮੇਲਾ’

ਸਨੌਰ, 18 ਨਵੰਬਰ (ਸੋਖਲ)-ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਸਹੂਲਤ ਲਈ ਸਥਾਨਕ ਜੈਮਸ ਪਬਲਿਕ ਸਕੂਲ ਵੱਲੋਂ ਆਈ. ਡੀ.

Ad Position 21
No active advertisement
ਅਜੀਤ ਡੈਸਕ 19-11-2026
ਸਨੌਰ, 18 ਨਵੰਬਰ (ਸੋਖਲ)-ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਸਹੂਲਤ ਲਈ ਸਥਾਨਕ ਜੈਮਸ ਪਬਲਿਕ ਸਕੂਲ ਵੱਲੋਂ ਆਈ.ਡੀ.ਪੀ. ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ 25 ਨਵੰਬਰ, ਬੁੱਧਵਾਰ ਨੂੰ ਸਵੇਰੇ 10 ਵਜੇ ਸਕੂਲ ਕੈਂਪਸ ਵਿਖੇ ‘ਅੰਤਰਰਾਸ਼ਟਰੀ ਸਿੱਖਿਆ ਮੇਲਾ’ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਵਿਦੇਸ਼ੀ ਪੜ੍ਹਾਈ ਬਾਰੇ ਸਹੀ ਅਤੇ ਪਾਰਦਰਸ਼ੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ . ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ। ਇਸ ਦੌਰਾਨ ਆਈ.ਡੀ.ਪੀ. ਐਜੂਕੇਸ਼ਨ ਦੀ ਮਾਹਿਰ ਟੀਮ ਵੱਲੋਂ ਵਿਦਿਆਰਥੀਆਂ ਨੂੰ ਕੋਰਸ ਅਤੇ ਯੂਨੀਵਰਸਿਟੀ ਦੀ ਚੋਣ, ਦਾਖ਼ਲਾ ਪ੍ਰਕਿਰਿਆ, ਸਟੂਡੈਂਟ ਵੀਜ਼ਾ ਨਿਯਮਾਂ, ਵਿਦੇਸ਼ ਪੜ੍ਹਾਈ ਲਈ ਲੋੜੀਂਦੇ ਵਿੱਤੀ ਪ੍ਰਬੰਧਾਂ ਅਤੇ ਉਪਲਬਧ ਸਕਾਲਰਸ਼ਿਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਪ੍ਰਿੰਸੀਪਲ ਡਾ. ਤੇਜਪਾਲ ਨੇ ਉੱਚ ਸਿੱਖਿਆ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਸ ਲਾਹੇਵੰਦ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਰਾਜਗੜ੍ਹ ਵਿਖੇ ਖੋਲ੍ਹਿਆ ਦਫ਼ਤਰ ਅਗਲੀ ਖ਼ਬਰ ਨਿਊ ਰਾਜਪੁਰਾ ਵੈਲਫੇਅਰ ਐਸੋਸੀਏਸ਼ਨ ਵੱਲੋਂ 4 ਲੋੜਵੰਦ ਲੜਕੀਆਂ ਦਾ ਵਿਆਹ
Ad Position 24