18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁ: ਟਿੱਬੀ ਸਾਹਿਬ ਨਾਭਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ 2 ਦਿਨਾਂ ਮਹਾਨ ਗੁਰਮਤਿ ਸਮਾਗਮ ਹੋਵੇਗਾ 23 ਅਤੇ 24 ਨੂੰ

ਨਾਭਾ, 18 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸਾਹਿਬ ਨਾਭਾ ਸਥਿਤ ਸੁਸ਼ੋਭਿਤ ਸਚਖੰਡ ਵਾਸੀ ਬਾਬਾ ਜੱਸਾ ਸਿੰਘ ਦੇ ਪਾਵਨ ਤਪ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਕਰਵਾਏ ਜਾ ਰਹੇ 2 ਦਿਨਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਦਾ ਪੋਸਟਰ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਨ ਉਪਰੰਤ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਅਤੇ ਚੇਅਰਮੈਨ ਹਰਦਿਆਲ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਅਤੇ ਸਚਖੰਡ ਵਾਸੀ ਸੰਤ ਬਾਬਾ ਜੱਸਾ ਸਿੰਘ ਦੀ ਨਿੱਘੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਜੋ ਕਿ 23 ਅਤੇ 24 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 23 ਨਵੰਬਰ ਰਾਤ 7 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਮਹਾਨ ਕਵੀਸ਼ਰ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲੇ ਅਤੇ ਗੁਰਦੁਆਰਾ ਟਿੱਬੀ ਸਾਹਿਬ ਦਾ ਹਜ਼ੂਰੀ ਕੀਰਤਨੀ ਜਥਾ ਭਾਈ ਕਮਲਪ੍ਰੀਤ ਸਿੰਘ ਅਤੇ ਭਾਈ ਨਵਜੋਤ ਸਿੰਘ ਦਾ ਕੀਰਤਨੀ ਜਥਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰਨਗੇ ਜਦੋਂ ਕਿ 24 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਤਪੋਬਨ ਢੱਕੀ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰਇਤਿਹਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 19-11-2026
ਨਾਭਾ, 18 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸਾਹਿਬ ਨਾਭਾ ਸਥਿਤ ਸੁਸ਼ੋਭਿਤ ਸਚਖੰਡ ਵਾਸੀ ਬਾਬਾ ਜੱਸਾ ਸਿੰਘ ਦੇ ਪਾਵਨ ਤਪ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਕਰਵਾਏ ਜਾ ਰਹੇ 2 ਦਿਨਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਦਾ ਪੋਸਟਰ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਨ ਉਪਰੰਤ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਅਤੇ ਚੇਅਰਮੈਨ ਹਰਦਿਆਲ ਸਿੰਘ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਅਤੇ ਸਚਖੰਡ ਵਾਸੀ ਸੰਤ ਬਾਬਾ ਜੱਸਾ ਸਿੰਘ ਦੀ ਨਿੱਘੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਜੋ ਕਿ 23 ਅਤੇ 24 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 23 ਨਵੰਬਰ ਰਾਤ 7 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਮਹਾਨ ਕਵੀਸ਼ਰ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲੇ ਅਤੇ ਗੁਰਦੁਆਰਾ ਟਿੱਬੀ ਸਾਹਿਬ ਦਾ ਹਜ਼ੂਰੀ ਕੀਰਤਨੀ ਜਥਾ ਭਾਈ ਕਮਲਪ੍ਰੀਤ ਸਿੰਘ ਅਤੇ ਭਾਈ ਨਵਜੋਤ ਸਿੰਘ ਦਾ ਕੀਰਤਨੀ ਜਥਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰਨਗੇ ਜਦੋਂ ਕਿ 24 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਤਪੋਬਨ ਢੱਕੀ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰਇਤਿਹਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਬਾਬਾ ਨਵਜੋਤ ਸਿੰਘ ਹੈਡ ਗ੍ਰੰਥੀ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਬਾਬਾ ਹਰਪ੍ਰੀਤ ਸਿੰਘ ਮੂਲਾਬੱਧਾ, ਜਸਕਰਨ ਸਿੰਘ, ਅਮਰਿੰਦਰ ਸਿੰਘ, ਲਕਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਡਾਣਾ ਵਲੋਂ ਪਿੰਡ ਦੌਣ ਕਲਾਂ, ਬੱਲਾਂ ਅਤੇ ਗਨੌਰ ਵਿਖੇ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਹਰ ਵ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਰਾਜਗੜ੍ਹ ਵਿਖੇ ਖੋਲ੍ਹਿਆ ਦਫ਼ਤਰ
Ad Position 24