18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਡਰਨ ਨਾਭਾ ਪਬਲਿਕ ਸਕੂਲ ਨੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ 37ਵਾਂ ਸਥਾਪਨਾ ਦਿਹਾੜਾ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਨਾਭਾ, 18 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਮੈਹਸ ਗੇਟ ਸਥਿਤ ਮਾਡਰਨ ਨਾਭਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਆਪਣਾ 37ਵਾਂ ਸਥਾਪਨਾ ਦਿਹਾੜਾ ਮਨਾਇਆ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਸਿੱਖਿਆ ਵਿਭਾਗ ਦੇ ਡਿਪਟੀ ਸੈਕਟਰੀ ਗੁਰਤੇਜ ਸਿੰਘ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 19-11-2026
ਨਾਭਾ, 18 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਮੈਹਸ ਗੇਟ ਸਥਿਤ ਮਾਡਰਨ ਨਾਭਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਆਪਣਾ 37ਵਾਂ ਸਥਾਪਨਾ ਦਿਹਾੜਾ ਮਨਾਇਆ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਸਿੱਖਿਆ ਵਿਭਾਗ ਦੇ ਡਿਪਟੀ ਸੈਕਟਰੀ ਗੁਰਤੇਜ ਸਿੰਘ ਨੇ ਸ਼ਿਰਕਤ ਕੀਤੀ। ਸਕੂਲ ਦੇ ਡਾਇਰੈਕਟਰ ਐਸ.ਐਸ. ਬੇਦੀ, ਸਤਿੰਦਰ ਕੌਰ ਬੇਦੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਸੀਰੂ ਬੇਦੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ਼ਬਦ ਗਾਇਨ ਨਾਲ ਕਰਕੇ ਕੀਤੀ ਗਈ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਵੱਖ-ਵੱਖ ਪੇਸ਼ਕਾਰੀਆਂ ਨੇ ਸਮਾਂ ਬੰਨ ਕੇ ਰੱਖਿਆ। ਇਸ ਮੌਕੇ ਵਿਦਿਆਰਥੀਆ ਨੇ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਉਜਾਗਰ ਕਰਦੀ ਪ੍ਰਭਾਵਸ਼ਾਲੀ ਕਵਿਤਾਵਾ ਸੁਣਾਈਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਦੀ ਅਮੀਰ ਵਿਰਾਸਤ, ਪੁਰਾਤਨ ਰੀਤੀ-ਰਿਵਾਜਾਂ, ਲੋਕ-ਕਲਾਵਾਂ ਅਤੇ ਰਵਾਇਤੀ ਖੇਡਾਂ ਨੂੰ ਬੜੇ ਹੀ ਸੁੰਦਰ ਢੰਗ ਨਾਲ ਪੇਸ਼ ਕਰਕੇ ਆਪਣੀ ਮਿੱਟੀ ਨਾਲ ਪਿਆਰ ਦਾ ਪ੍ਰਗਟਾਵਾ ਕੀਤਾ। ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨਾਲ ਸੰਬੰਧਿਤ ਜਾਣਕਾਰੀ ਭਰਪੂਰ ਲੇਖ ਪੜ੍ਹੇ ਅਤੇ ਮਨਮੋਹਕ ਚਾਰਟਾਂ ਰਾਹੀਂ ਪੰਜਾਬ ਦੀ ਮਹੱਤਤਾ ਨੂੰ ਦਰਸਾਇਆ। ਕਾਮਰਸ, ਸਾਇੰਸ ਅਤੇ ਆਰਟ ਦੀਆਂ ਪ੍ਰਦਰਸ਼ਨੀਆਂ ਵੀ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸੀਰੂ ਬੇਦੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਨੇ ਸਕੂਲ ਦੇ ਹੁਣ ਤੱਕ ਦੇ ਸਫ਼ਰ, ਵਿੱਦਿਅਕ ਪ੍ਰਾਪਤੀਆਂ ਅਤੇ ਖੇਡਾਂ ਦੇ ਖੇਤਰ ਵਿਚ ਮਾਰੀਆਂ ਮੱਲਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ’ਤੇ ਵੱਖ-ਵੱਖ ਮੁਕਾਬਲਿਆਂ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਗੁਰਤੇਜ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਦੇ ਬੱਚਿਆਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵਿਚ ਉਨਾਂ ਦੀ ਯੋਗਤਾ ਸਾਫ ਝਲਕ ਰਹੀ ਸੀ। ਉਨਾਂ ਬੱਚਿਆਂ ਨੂੰ ਪੜਾੇਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਸਕੂਲ ਪ੍ਰਬੰਧਕਾਂ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰ ਸੁਚੇਤ ਸਿੰਘ ਬੇਦੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜੀਤ ਸਿੰਘ ਖਹਿਰਾ ਪ੍ਰਧਾਨ ਅਮਲ ਸੋਸਾਇਟੀ ਨਾਭਾ, ਛੱਜੂ ਰਾਮ ਸਿੰਘੀ, ਚਰਨਜੀਤ ਸਿੰਘ ਵਿਰਕ ਪ੍ਰਧਾਨ, ਅਜੀਤ ਸਿੰਘ ਖਹਿਰਾ ਆਦਿ ਤੋਂ ਇਲਾਵਾ ਸਕੂਲ ਪ੍ਰਬੰਧਕ, ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਹੁਤ ਹੀ ਸੁਖਾਵੇਂ ਮਾਹੌਲ ’ਚ ਭਾਜਪਾਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਗੌਰਵ ਸੰਧੂ ਤੇ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਦੀ ਸੂਬਾਈ ਟੀਮ ਵਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਭਰਵਾਂ ਸਵਾਗਤ...
Ad Position 24