18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਸਾਂਝ, ਸਤਿਕਾਰ ਅਤੇ ਇਕਜੁੱਟਤਾ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ : ਗੋਇਲ

ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਪੱਧਰ ’ਤੇ ਆਗੂਆਂ ਵਿਚਕਾਰ ਤਾਲਮੇਲ ਅਤੇ ਮਿਲਵਰਤਣ ਦੀ ਤਸਵੀਰ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦੱਖਣੀ ਹਰਮੇਸ਼ ਗੋਇਲ ਡਕਾਲਾ ਵਲੋਂ ਆਪਣੇ ਦਫ਼ਤਰ ਡਕਾਲਾ ਵਿਖੇ ਸਾਬਕਾ ਮੰਤਰੀ ਅਤੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਮੇਸ਼ ਗੋਇਲ ਨੇ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਸਾਂਝ, ਸਤਿਕਾਰ ਅਤੇ ਇਕਜੁੱਟਤਾ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹਨ।

Ad Position 21
No active advertisement
ਅਜੀਤ ਡੈਸਕ 19-11-2026
ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਪੱਧਰ ’ਤੇ ਆਗੂਆਂ ਵਿਚਕਾਰ ਤਾਲਮੇਲ ਅਤੇ ਮਿਲਵਰਤਣ ਦੀ ਤਸਵੀਰ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦੱਖਣੀ ਹਰਮੇਸ਼ ਗੋਇਲ ਡਕਾਲਾ ਵਲੋਂ ਆਪਣੇ ਦਫ਼ਤਰ ਡਕਾਲਾ ਵਿਖੇ ਸਾਬਕਾ ਮੰਤਰੀ ਅਤੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਮੇਸ਼ ਗੋਇਲ ਨੇ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਸਾਂਝ, ਸਤਿਕਾਰ ਅਤੇ ਇਕਜੁੱਟਤਾ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਮਿਲ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੀਆਂ ਸਰਗਰਮੀਆਂ ਅਤੇ ਭਵਿੱਖ ਦੀ ਰਣਨੀਤੀ ਸੰਬੰਧੀ ਆਪਸੀ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਲਕਾਰ ਸਿੰਘ ਗੱਜੂਮਾਜਰਾ, ਰੋਸ਼ਨ ਜਿੰਦਲ, ਰਣਜੀਤ ਬੱਬੀ, ਜਤਿੰਦਰ ਸ਼ਰਮਾ, ਸੰਜੀਵ ਗਰਗ, ਪਵਿੱਤਰ ਸਿੰਘ, ਸਤਪਾਲ ਗੋਇਲ, ਬਲ ਕ੍ਰਿਸ਼ਨ ਗੋਇਲ, ਬਲਕਾਰ ਸਿੰਘ, ਰਾਮੇਸ਼ਵਰ ਸ਼ਰਮਾ ਅਤੇ ਅਲੀ ਸ਼ਾਹ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੱਖਾਂ ਦੀ ਲਾਗਤ ਨਾਲ ਤਿਆਰ ਖੇਡ ਗਰਾਊਂਡ ਦਾ ਉਦਘਾਟਨ ਨੌਜਵਾਨਾਂ ਨੂੰ ਵੰਡੀਆਂ ਫੁੱਟ... ਅਗਲੀ ਖ਼ਬਰ ਬਹੁਤ ਹੀ ਸੁਖਾਵੇਂ ਮਾਹੌਲ ’ਚ ਭਾਜਪਾਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Ad Position 24