ਰਾਜ ਸਭਾ ਮੈਂਬਰ ਬੰਸੀ ਲਾਲ ਗੁੱਜਰ ਨੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਕੀਤੀ ਮੁਲਾਕਾਤ
ਭੁੱਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਦਫ਼ਤਰ ਵਿਖੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਿਸਾਨ ਮੋਰਚਾ ਭਾਜਪਾ ਦੇ ਪ੍ਰਧਾਨ ਚੌਧਰੀ ਬੰਸੀ ਲਾਲ ਗੁੱਜਰ ਨੇ ਅਚਨਚੇਤ ਪਹੁੰਚ ਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਉਨ੍ਹਾਂ ਨੂੰ ਬੁੱਕਾ ਭੇਟ ਕਰਕੇ ਸਵਾਗਤ ਕੀਤਾ।
ਭੁੱਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਦਫ਼ਤਰ ਵਿਖੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਿਸਾਨ ਮੋਰਚਾ ਭਾਜਪਾ ਦੇ ਪ੍ਰਧਾਨ ਚੌਧਰੀ ਬੰਸੀ ਲਾਲ ਗੁੱਜਰ ਨੇ ਅਚਨਚੇਤ ਪਹੁੰਚ ਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਉਨ੍ਹਾਂ ਨੂੰ ਬੁੱਕਾ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਪੰਜਾਬ ਦੇ ਕਿਸਾਨੀ ਮਸਲਿਆਂ, ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਬੋਲੀ ਬੰਦ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਚੌਧਰੀ ਬੰਸੀ ਲਾਲ ਗੁੱਜਰ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਨਾਲ ਸੰਬੰਧਿਤ ਮਸਲੇ ਭਾਜਪਾ ਹਾਈਕਮਾਂਡ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਚੌਧਰੀ ਹੇਮਰਾਜ ਪੰਚਕੂਲਾ, ਗੁਰਤੇਜ ਸਿੰਘ ਝਨੇੜੀ, ਰਾਮ ਸਿੰਘ, ਹਰਜੀਤ ਸਿੰਘ ਕਪਿਆਲ ਆਦਿ ਮੌਜੂਦ ਸਨ।