19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼–ਏ.ਡੀ.ਸੀ.

ਪਟਿਆਲਾ, 19 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ 100 ਫ਼ੀਸਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ (ਈ. ਐਲ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 20-11-2026
ਪਟਿਆਲਾ, 19 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ 100 ਫ਼ੀਸਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐਲ.ਸੀ.) ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਵਿਜੈ ਚੌਧਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬ ਸਥਾਪਤ ਕਰਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, ਚੋਣ ਪ੍ਰਕਿਰਿਆ ਅਤੇ ਵੋਟ ਦੀ ਮਹੱਤਤਾ ਬਾਰੇ ਵਿਹਾਰਕ ਗਤੀਵਿਧੀਆਂ ਰਾਹੀਂ ਜਾਣਕਾਰੀ ਦੇਣਾ ਹੈ, ਤਾਂ ਜੋ ਉਹ 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਜ਼ਿੰਮੇਵਾਰ ਅਤੇ ਜਾਗਰੂਕ ਵੋਟਰ ਵਜੋਂ ਆਪਣੀ ਭੂਮਿਕਾ ਨਿਭਾਅ ਸਕਣ। ਉਨ੍ਹਾਂ ਸਮੂਹ ਵਿਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਦਾਰਿਆਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਨੂੰ ਸਰਗਰਮ ਕਰਦਿਆਂ ਵਿਸ਼ੇਸ਼ ਸੈਲਫੀ ਪੁਆਇੰਟ ਅਤੇ ਈ.ਐਲ.ਸੀ. ਕਾਰਨਰ ਸਥਾਪਤ ਕੀਤੇ ਜਾਣ। ਇਸ ਦੇ ਨਾਲ ਹੀ ਲੋਕਤੰਤਰੀ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਸਬੰਧੀ ਲੇਖ ਲਿਖਣ, ਨਾਅਰੇ ਲਿਖਣ, ਪੋਸਟਰ ਬਣਾਉਣ, ਵਾਦ-ਵਿਵਾਦ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣ, ਤਾਂ ਜੋ ਚੋਣ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਸਮਝ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਸੰਸਥਾਵਾਂ ਨੂੰ ਆਪਣੇ ਪੱਧਰ ‘ਤੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾ ਕੇ 18 ਤੋਂ 19 ਸਾਲ ਉਮਰ ਵਰਗ ਦੇ ਯੋਗ ਵਿਦਿਆਰਥੀਆਂ ਦੀ 100 ਫ਼ੀਸਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਪਰ ਸਕੂਲ ਜਾਂ ਕਾਲਜ ਛੱਡ ਚੁੱਕੇ ਹਨ, ਉਨ੍ਹਾਂ ਦਾ ਵੇਰਵਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਿਆ ਜਾਵੇ, ਤਾਂ ਜੋ ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਮਾਪਿਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਅਤੇ ਪੇਰੈਂਟ-ਟੀਚਰ ਮੀਟਿੰਗਾਂ (ਪੀ.ਟੀ.ਐਮ.) ਦੌਰਾਨ ਵੀ ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਸੰਸਥਾਵਾਂ ਨੂੰ ਆਪਣੇ ਯੋਗ ਈ.ਐਲ.ਸੀ. ਕਲੱਬਾਂ ਦੀ ਈ.ਸੀ.ਆਈ.ਐੱਨ.ਈ.ਟੀ. ਐਪ ‘ਤੇ 100 ਫ਼ੀਸਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਨਵੇਂ ਯੋਗ ਵੋਟਰਾਂ ਦੀ 100 ਫ਼ੀਸਦੀ ਰਜਿਸਟ੍ਰੇਸ਼ਨ ਸਬੰਧੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਦਿਅਕ ਸੰਸਥਾ ਆਪਣੇ ਈ.ਐਲ.ਸੀ. ਕਲੱਬ ਦਾ ਸੋਸ਼ਲ ਮੀਡੀਆ ਖਾਤਾ ਬਣਾਏ ਅਤੇ ਉੱਥੇ ਵੋਟਰ ਜਾਗਰੂਕਤਾ ਤੇ ਸਵੀਪ ਗਤੀਵਿਧੀਆਂ ਦੀਆਂ ਤਸਵੀਰਾਂ, ਵੀਡੀਓਜ਼ ਅਤੇ ਹੋਰ ਜਾਣਕਾਰੀ ਨਿਯਮਤ ਤੌਰ ‘ਤੇ ਸਾਂਝੀ ਕਰੇ। ਇਸ ਤੋਂ ਇਲਾਵਾ ਸਾਰੀਆਂ ਸੰਸਥਾਵਾਂ ਜ਼ਿਲ੍ਹਾ ਪਟਿਆਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਆਪਣੀਆਂ ਪੋਸਟਾਂ ਵਿੱਚ ਟੈਗ ਕਰਨ ਅਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਾਂਝੀਆਂ ਕੀਤੀਆਂ ਪੋਸਟਾਂ ਨੂੰ ਵੱਧ ਤੋਂ ਵੱਧ ਸਾਂਝਾ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਨੌਜਵਾਨਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਵਿਸ਼ਵਾਸ ਅਤੇ ਜਾਗਰੂਕਤਾ ਪੈਦਾ ਕਰਨਾ, ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕਰਨਾ ਅਤੇ ‘ਹਰੇਕ ਵੋਟ ਮਹੱਤਵਪੂਰਨ ਹੈ’ ਅਤੇ ‘ਕੋਈ ਵੀ ਵੋਟਰ ਪਿੱਛੇ ਨਾ ਰਹੇ’ ਦੇ ਸਿਧਾਂਤ ਨੂੰ ਅਮਲੀ ਰੂਪ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਅਰਥ ਸਕੂਲ ਵਿਚ ਸਾਲਾਨਾ ਸਪੋਰਟਸ ਕਾਰਨੀਵਾਲ ਅੱਜ ਅਗਲੀ ਖ਼ਬਰ ਨਰਿੰਦਰ ਸਿੰਘ ਨਿੰਦਾ ਵਲੋਂ ਹਲਕਾ ਘਨੌਰ ’ਚ ਰੋਡ ਸ਼ੋਅ, ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ
Ad Position 24