19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਆਈ.ਐੱਸ.ਸੀ. 1976 ਬੈਚ ਦਾ ਗੋਲਡਨ ਜੁਬਲੀ ਸਮਾਗਮ ਪੰਜ ਦਹਾਕੇ ਪੁਰਾਣੀਆਂ ਯਾਦਾਂ ਹੋਈਆਂ ਤਾਜ਼ਾ

ਨਾਭਾ, 19 ਨਵੰਬਰ (ਵਰਿੰਦਰ ਵਰਮਾ)-ਪੰਜਾਬ ਪਬਲਿਕ ਸਕੂਲ, ਨਾਭਾ ਦੇ ਆਈ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਨਾਭਾ, 19 ਨਵੰਬਰ (ਵਰਿੰਦਰ ਵਰਮਾ)-ਪੰਜਾਬ ਪਬਲਿਕ ਸਕੂਲ, ਨਾਭਾ ਦੇ ਆਈ.ਐੱਸ.ਸੀ. 1976 ਬੈਚ ਦੇ ਗੋਲਡਨ ਜੁਬਲੀ ਵਰ੍ਹੇ ਮੌਕੇ ਸਾਬਕਾ ਵਿਦਿਆਰਥੀਆਂ ਨੇ ਸਕੂਲ ਦਾ ਦੌਰਾ ਕੀਤਾ। ਇਸ ਮਿਲਣੀ ਦਾ ਉਦੇਸ਼ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨਾ ਅਤੇ ਪੰਜ ਦਹਾਕਿਆਂ ਦੌਰਾਨ ਸਕੂਲ ਵੱਲੋਂ ਕੀਤੀ ਗਈ ਤਰੱਕੀ ਤੇ ਵਿਕਾਸ ਨੂੰ ਦੇਖਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਇਸ ਦੌਰਾਨ ਬੈਚ ਦੇ ਇੱਕ ਸਾਥੀ ਦੇ ਪੁੱਤਰ ਮੇਜਰ ਅਨੁਜ ਸੂਦ, ਜਿਨ੍ਹਾਂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ ਅਤੇ ਜੋ ਸਾਲ 2020 ਵਿੱਚ ਹੰਦਵਾੜਾ ਵਿਖੇ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦ ਹੋ ਗਏ ਸਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਵਿਛੜ ਚੁੱਕੇ ਅਧਿਆਪਕਾਂ ਅਤੇ ਸਾਥੀਆਂ ਨੂੰ ਵੀ ਯਾਦ ਕੀਤਾ ਗਿਆ। ਇਸ ਮੌਕੇ ਮਲਕਾਨੀ ਹਾਲ ਵਿਖੇ ਸਕੂਲ ਦੇ ਹੈਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਪਹੁੰਚੇ ਹੋਏ ਸਾਬਕਾ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਸਾਬਕਾ ਵਿਦਿਆਰਥੀਆਂ ਨੇ ਸਕੂਲ ਕੈਂਪਸ ਦਾ ਦੌਰਾ ਕੀਤਾ ਅਤੇ ਹੈਡਮਾਸਟਰਜ਼ ਗ੍ਰੀਨ ਵਿਖੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੇ ਸਕੂਲੀ ਜੀਵਨ ਦੀਆਂ ਯਾਦਾਂ ਅਤੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਡਾ. ਡੀ ਸੀ ਸ਼ਰਮਾ ਨੇ ਸਾਬਕਾ ਵਿਦਿਆਰਥੀਆਂ ਦੀਆਂ ਅਜਿਹੀਆਂ ਮਿਲਣੀਆਂ ਨੂੰ ਸਕੂਲ ਦੀ ਵਿਰਾਸਤ ਨਾਲ ਜੁੜੇ ਰਹਿਣ ਅਤੇ ਪੁਰਾਣੇ ਵਿਦਿਆਰਥੀਆਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਮ ਮਾਧਿਅਮ ਦੱਸਿਆ। ਉਨ੍ਹਾਂ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਅੰਤ ਵਿੱਚ ਹਾਈ ਟੀ (ਚਾਹ-ਪਾਰਟੀ) ਦੇ ਨਾਲ ਇਸ ਯਾਦਗਾਰੀ ਮਿਲਣੀ ਦੀ ਸਮਾਪਤੀ ਹੋਈ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਪਰਾਲੀ ਦੀਆਂ ਗੱਠਾਂ ਨੂੰ ਲਗਾਈ ਅੱਗ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨਾ ਤੈਅ-ਕੁੰਵਰ ਸੰਗਰਾਮ ਸਿੰਘ
Ad Position 24