ਹਲਕਾ ਨਾਭਾ ਤੋਂ ਉੱਭਰ ਰਹੇ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਕਾਂਗਰਸ ਦੀ ਸਾਇਕਲ ਰੈਲੀ ’ਚ ਹੋਏ ਸ਼ਾਮਿਲ
ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਨਾਭਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨਾਲ ਜੁੜੇ ਅਤੇ ਉੱਭਰ ਰਹੇ ਸਰਗਰਮ ਐਸ. ਸੀ.
ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਨਾਭਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨਾਲ ਜੁੜੇ ਅਤੇ ਉੱਭਰ ਰਹੇ ਸਰਗਰਮ ਐਸ.ਸੀ. ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਪਿਛਲੇ ਲੰਬੇ ਸਮੇਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿੱਚ ਲਗਾਤਾਰ ਸਰਗਰਮ ਹਨ। ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਕੰਮਾਂ ਲਈ ਯਤਨ ਕਰਨ ਕਰਕੇ ਉਹ ਹਲਕੇ ਵਿਚ ਲੋਕਾਂ ਨਾਲ ਮਜ਼ਬੂਤ ਤੇ ਨਿਰੰਤਰ ਸੰਪਰਕ ਬਣਾ ਰਹੇ ਹਨ। ਕੁਲਵਿੰਦਰ ਸਿੰਘ ਸੁੱਖੇਵਾਲ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਕੱਢੀ ਜਾ ਰਹੀ ਸਾਇਕਲ ਰੈਲੀ ’ਚ ਆਪਣੇ ਸਾਥੀਆਂ ਸਮੇਤ ਸਮੁਲੀਅਤ ਕਰਨ ਉਪਰੰਤ ਨਾਭਾ ਵਿਖੇ ਪਹੁੰਚਣ ਸਮੇਂ ਉਨ੍ਹਾਂ ਦਾ ਕਹਿਣਾ ਹੈ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੇ ਨਿੰਡਰ ਅਤੇ ਭਰੋਸ਼ੇਮੰਦ ਤਰੀਕੇ ਨਾਲ ਆਪਣੀਆਂ ਸਮੱਸਿਆਵਾਂ ਤੱਕ ਪਹੁੰਚਾਇਆ ਹੈ। ਸੁੱਖੇਵਾਲ ਨੇ ਨਸ਼ਾ, ਭ੍ਰ੍ਸ਼ਿਟਾਚਾਰ, ਲੁੱਟਾਂ ਖੋਹਾਂ ਨੂੰ ਗੰਭੀਰ ਮੁੱਦੇ ਦੱਸਦਿਆਂ ਕਿਹਾ ਕਿ ਇਨ੍ਹਾਂ ਖਿਲਾਫ ਸਖਤ ਕਾਰਵਾਈ, ਪੁਲਿਸ ਪ੍ਰਬੰਧ ਵਿੱਚ ਮਜ਼ਬੂਤੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਕਾਂਗਰਸ ਦੀ ਅਹਿਮ ਤਰਜੀਹ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਅੱਗੇ ਵਧਾਇਆ ਜਾਵੇਗਾ।