20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਿਸਲ ਸਤਲੁਜ ਵਲੋਂ ਪੀ.ਸੀ.ਐਸ.ਦੀ ਭਰਤੀ ’ਤੇ ਰੋਕ ਦਾ ਸਵਾਗਤ- ਮਨਜੀਤ ਸਿੰਘ ਚਾਹਲ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋ ਪੀ. ਸੀ.

Ad Position 21
No active advertisement
ਅਜੀਤ ਡੈਸਕ 21-11-2026
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋ ਪੀ.ਸੀ.ਐਸ ਅਗਜੈਕਟਿਵ ਦੀ ਭਰਤੀ ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰੋਕ ਲਗਾਉਣ ਦੇ ਫੈਸਲੇ ਦਾ ਮਿਸਲ ਸਤਲੁਜ਼ ਨੇ ਸਵਾਗਤ ਕੀਤਾ ਹੈ।ਮਿਸਲ ਸਤਲੁਜ਼ ਦੇ ਪਟਿਆਲਾ ਦਿਹਾਤੀ ਦੇ ਉਮੀਦਵਾਰ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਦੀ ਨੇਤਿਕ ਹਾਰ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਪਲੇ ਦੀ ਸੀ.ਬੀ.ਆਈ. ਤੋਂ ਜਾਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੜ੍ਹੇ ਲਿਖੇ ਬੱਚਿਆਂ ਨਾਲ ਬੇਨਇਨਸਾਫੀ ਕੀਤੀ ਸੀ,ਉਨ੍ਹਾਂ ਕਿਹਾ ਕਿ ਪੰਜਾਬੀ ਦੇ ਪੇਪਰ ਵਿਚ ਗੈਰ-ਪੰਜਾਬੀਆਂ ਨੂੰ ਪਿਛਲੇ ਦਰਵਾਜੇ ਰਾਹੀ ਭਰਤੀ ਲਈ ਮੌਕਾ ਦਿੱਤਾ ਗਿਆ,ਇਸ ਨਾਲ ਪੰਜਾਬ ਦੇ ਮੂਲ ਨਿਵਾਸੀਆਂ ਨਾਲ ਬੇਇਨਸਾਫੀ ਹੋਈ ਸੀ,ਜਿਸ ਦਾ ਕੋਰਟ ਨੇ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਰਵਿਸ ਕਮਿਸ਼ਨ ਦੇ ਚੈਅਰਮੇਨ ਅਤੇ ਮੈਂਬਰਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ ਦੇਣਾ ਚਾਹੀਦਾ ਹੈ। ਜਥੇਬੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਕਾਰਪੋਰੇਸ਼ਨ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਝੂਠ ਬੋਲਣ ਤੋਂ ਇਲਾਵਾ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ, ਹਾਈਕਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਹਲਕਾ ਨਾਭਾ ਤੋਂ ਉੱਭਰ ਰਹੇ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਕਾਂਗਰਸ ਦੀ ਸਾਇਕਲ ਰੈਲੀ ’ਚ ਹੋਏ ਸ਼ਾਮਿਲ
Ad Position 24