20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ, ਹਾਈਕਮਾਨ ਦਾ ਕੀਤਾ ਧੰਨਵਾਦ

ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕੁੱਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮਨਜ਼ੂਰੀ ਨਾਲ ਬਣਾਈ ਗਈ ਇਸ 42 ਮੈਂਬਰੀ ਅਹਿਮ ਕਮੇਟੀ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 21-11-2026
ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕੁੱਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਮਨਜ਼ੂਰੀ ਨਾਲ ਬਣਾਈ ਗਈ ਇਸ 42 ਮੈਂਬਰੀ ਅਹਿਮ ਕਮੇਟੀ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਕਮੇਟੀ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਕਰਨਗੇ। ਆਪਣੀ ਇਸ ਅਹਿਮ ਨਿਯੁਕਤੀ ‘ਤੇ ਖ਼ੁਸ਼ੀ ਜ਼ਾਹਰ ਕਰਦਿਆਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਾਂਗਰਸ ਹਾਈਕਮਾਨ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਸਾਰੇ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਨਾਭਾ ਅਤੇ ਇਲਾਕੇ ਦੇ ਕਾਂਗਰਸੀ ਵਰਕਰਾ ਹਰੀ ਕ੍ਰਿਸ਼ਨ ਸੇਠ, ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ, ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਚੀਕੂ, ਯੂਥ ਬਲਾਕ ਪ੍ਰਧਾਨ ਗੁਰਦਿੱਤ ਸੇਠ, ਕੁਲਵੰਤ ਸਿਆਣ , ਚਰਨਜੀਤ ਬਾਤਿਸ਼, ਮਹਿਲਾ ਵਿੰਗ ਪ੍ਰਧਾਨ ਕਮਲੇਸ਼ ਕੌਰ ਗਿੱਲ, ਨਰੇਸ਼ ਸ਼ਰਮਾ, ਰਵਿੰਦਰ ਬਿੱਟੂ ਸ਼ਰਮਾ, ਹਰਮੇਸ਼ ਮੇਸ਼ੀ ਆਦਿ ਤੋਂ ਇਲਾਵਾ ਕਾਂਗਰਸੀ ਵਰਕਰਾਂ ਨੇ ਨਵ ਨਿਯੁਕਤ ਮੈਂਬਰ ਸਾਧੂ ਸਿੰਘ ਧਰਮਸੋਤ ਨੂੰ ਮੁਬਾਰਕਬਾਦ ਦਿੱਤੀਆਂ। ਇਸ ਨਿਯੁਕਤੀ ਤੇ ਹਲਕਾ ਨਾਭਾ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜਤਿੰਦਰ ਸਿੰਘ ਮੁਹੱਬਤਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੈਂਬਰ ਜਨਰਲ ਕੌਂਸਲ ਨਿਯੁਕਤ ਅਗਲੀ ਖ਼ਬਰ ਮਿਸਲ ਸਤਲੁਜ ਵਲੋਂ ਪੀ.ਸੀ.ਐਸ.ਦੀ ਭਰਤੀ ’ਤੇ ਰੋਕ ਦਾ ਸਵਾਗਤ- ਮਨਜੀਤ ਸਿੰਘ ਚਾਹਲ
Ad Position 24