ਜਤਿੰਦਰ ਸਿੰਘ ਮੁਹੱਬਤਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੈਂਬਰ ਜਨਰਲ ਕੌਂਸਲ ਨਿਯੁਕਤ
ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ - ਜਤਿੰਦਰ ਸਿੰਘ ਮੁਹੱਬਤਪੁਰ ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਤਿੰਦਰ ਸਿੰਘ ਮੁਹੱਬਤਪੁਰ ਸਰਕਲ ਪ੍ਰਧਾਨ ਬਹਾਦਰਗੜ੍ਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਬਦਲੇ ਮੈਂਬਰ ਜਨਰਲ ਕੌਂਸਲ ਨਿਯੁਕਤ ਕੀਤਾ। ਇਸ ਨਿਯੁਕਤੀ ਤੇ ਜਤਿੰਦਰ ਸਿੰਘ ਮੁਹੱਬਤਪੁਰ ਨੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ,ਹਲਕਾ ਘਨੌਰ ਦੇ ਕੋਆਰਡੀਨੇਟਰ ਭੁਪਿੰਦਰ ਸਿੰਘ ਸੇਖੂਪੁਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ - ਜਤਿੰਦਰ ਸਿੰਘ ਮੁਹੱਬਤਪੁਰ ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਤਿੰਦਰ ਸਿੰਘ ਮੁਹੱਬਤਪੁਰ ਸਰਕਲ ਪ੍ਰਧਾਨ ਬਹਾਦਰਗੜ੍ਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਬਦਲੇ ਮੈਂਬਰ ਜਨਰਲ ਕੌਂਸਲ ਨਿਯੁਕਤ ਕੀਤਾ। ਇਸ ਨਿਯੁਕਤੀ ਤੇ ਜਤਿੰਦਰ ਸਿੰਘ ਮੁਹੱਬਤਪੁਰ ਨੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ,ਹਲਕਾ ਘਨੌਰ ਦੇ ਕੋਆਰਡੀਨੇਟਰ ਭੁਪਿੰਦਰ ਸਿੰਘ ਸੇਖੂਪੁਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨਾ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਦਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਲੈ ਕੇ ਦਿਨ ਰਾਤ ਕੰਮ ਕਰਨਗੇ ਜਿਸ ਨਾਲ ਪਾਰਟੀ ਹੋਰ ਮਜਬੂਤ ਹੋ ਸਕੇ। ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਉਨ੍ਹਾਂ ਦੇ ਵਿਕਾਸ ਲਈ ਯਤਨ ਕਰੇਗੀ।