20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ੋ੍ਮਣੀ ਕਮੇਟੀ ਦੇ ਮੁੜ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਕੀਤਾ ਸਵਾਗਤ

ਪਟਿਆਲਾ, 20 ਨਵੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 21-11-2026
ਪਟਿਆਲਾ, 20 ਨਵੰਬਰ (ਅ.ਸ. ਆਹਲੂਵਾਲੀਆ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਹਾਊਸ ਵਿਚ ਮੁੜ ਛੇਵੀਂ ਵਾਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਜੋਂ ਐਡ. ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣੇ ਜਾਣ ਦਾ ਨਿੱਘਾ ਸਵਾਗਤ ਕੀਤਾ ਗਿਆ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇ. ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਨੇ ਮੁੜ ਐਡ. ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣਾਏ ਜਾਣ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਵਿਚ ਜਥੇ. ਕੁਲਦੀਪ ਸਿੰਘ ਨੱਸਪੂਰ ਨੂੰ ਚੁਣੇ ਜਾਣ ’ਤੇ ਸਮੁੱਚੀ ਐਗਜ਼ੈਕਟਿਵ ਨੂੰ ਵੀ ਵਧਾਈ ਭੇਜਦਿਆਂ ਇਸ ਫ਼ੈਸਲੇ ਨੂੰ ਸਵਾਗਤਯੋਗ ਕਰਾਰ ਦਿੱਤਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਪ੍ਰਧਾਨ ’ਤੇ ਜਿਥੇ ਸਮੁੱਚੇ ਮੈਂਬਰ ਸਾਹਿਬਾਨ ਨੇ ਭਰੋਸਾ ਪ੍ਰਗਟ ਕੀਤਾ, ਉਥੇ ਹੀ ਧਾਰਮਿਕ ਕਾਰਜਾਂ ਵਿਚ ਚੱਲ ਰਹੇ ਮਹਾਨ ਕਾਰਜ ਵੀ ਨਿਰੰਤਰ ਬਾਦਸਤੂਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਐਡ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੋ੍ਮਣੀ ਕਮੇਟੀ ਨਾਲ ਸੰਬੰਧਿਤ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਚੱਲ ਰਹੇ ਕਾਰਜ ਵੀ ਗਤੀਸ਼ੀਲ ਰਹਿਣਗੇ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਅਤੇ ਸਮੂਹ ਮੁਲਾਜ਼ਮਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਅਤੇ ਸਮੁੱਚੀ ਐਗਜ਼ੈਕਟਿਵ ਟੀਮ ਦੇ ਚੁਣ ਜਾਣ ’ਤੇ ਮੈਨੇਜਰ ਸਾਹਿਬਾਨਾਂ ਵਿਚ ਆਤਮ ਪ੍ਰਕਾਸ਼ ਸਿੰਘ ਬੇਦੀ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ, ਮੈਨੇਜਰ ਮਨਜੀਤ ਸਿੰਘ ਬਹਾਦਰਗੜ੍ਹ, ਮੈਨੇਜਰ ਸੁਰਜੀਤ ਸਿੰਘ ਕਰਹਾਲੀ ਸਾਹਿਬ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਅਕਾਊਟੈਂਟ ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਰਜਨੀਸ਼ ਸਿੰਘ ਆਦਿ ਤੋਂ ਇਲਾਵਾ ਪ੍ਰਬੰਧ ਨਾਲ ਜੁੜ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਵੀ ਫ਼ੈਸਲੇ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਬ-ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਲਈ ਜੈਸਮੀਨ ਕੌਰ ਦੀ ਹੋਈ ਚੋਣ ਅਗਲੀ ਖ਼ਬਰ ਜਤਿੰਦਰ ਸਿੰਘ ਮੁਹੱਬਤਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੈਂਬਰ ਜਨਰਲ ਕੌਂਸਲ ਨਿਯੁਕਤ
Ad Position 24