20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਬ-ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਲਈ ਜੈਸਮੀਨ ਕੌਰ ਦੀ ਹੋਈ ਚੋਣ

ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ, ਜਮਾਤ ਨੌਵੀਂ ਨੇ ਵੁਸ਼ੂ ਖੇਡ ਵਿਚ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਬ-ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਲਈ ਆਪਣੀ ਜਗ੍ਹਾ ਬਣਾਈ ਹੈ। ਪੀ.

Ad Position 21
No active advertisement
ਖਿਡਾਰਨ ਜੈਸਮੀਨ ਕੌਰ 21-11-2026
ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ, ਜਮਾਤ ਨੌਵੀਂ ਨੇ ਵੁਸ਼ੂ ਖੇਡ ਵਿਚ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਬ-ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਲਈ ਆਪਣੀ ਜਗ੍ਹਾ ਬਣਾਈ ਹੈ। ਪੀ.ਏ.ਪੀ. ਸਪੋਰਟਸ ਕੰਪਲੈਕਸ, ਜਲੰਧਰ ਵਿਖੇ ਹੋਈ ਸਬ-ਜੂਨੀਅਰ ਵੁਸ਼ੂ ਨੈਸ਼ਨਲ ਟ੍ਰਾਇਲਜ਼ ਵਿਚ ਜੈਸਮੀਨ ਕੌਰ ਨੇ ਆਪਣੀ ਖੇਡ ਕਲਾ, ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੀ ਯੋਗਤਾ ਸਾਬਤ ਕੀਤੀ। ਇਸ ਉਪਲਬਧੀ ਦੇ ਆਧਾਰ ‘ਤੇ ਉਹ 18 ਦਸੰਬਰ ਤੋਂ 24 ਦਸੰਬਰ ਤੱਕ ਭੁਵਨੇਸ਼ਵਰ, ਓਡੀਸਾ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਵਿਚ ਭਾਗ ਲਵੇਗੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ੍ਰੀਮਤੀ ਸਲੋਨੀ ਗੁਲਾਟੀ ਅਤੇ ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਨੇ ਜੈਸਮੀਨ ਕੌਰ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਹਿੰਮਤ, ਸਬਰ ਅਤੇ ਆਤਮ-ਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ। ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਉਤਸ਼ਾਹਿਤ ਕਰਦਾ ਰਹੇਗਾ। ਸਕੂਲ ਦੀ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਜੈਸਮੀਨ ਦੀ ਪ੍ਰਾਪਤੀ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਸ ਦੀ ਲਗਨ, ਸਖ਼ਤ ਮਿਹਨਤ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੀ ਚੈਂਪੀਅਨਸ਼ਿਪ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ। ਇਸ ਸਫ਼ਲਤਾ ਵਿਚ ਵੁਸ਼ੂ ਕੋਚ ਸ਼ੁਭਮ ਦਾ ਵੀ ਅਹਿਮ ਯੋਗਦਾਨ ਰਿਹਾ, ਜਿਨ੍ਹਾਂ ਦੀ ਯੋਗ ਅਗਵਾਈ, ਮਾਰਗਦਰਸ਼ਨ ਅਤੇ ਲਗਾਤਾਰ ਮਿਹਨਤ ਸਦਕਾ ਜੈਸਮੀਨ ਨੇ ਇਸ ਮੁਕਾਮ ਤੱਕ ਪਹੁੰਚਣ ਵਿਚ ਸਫ਼ਲਤਾ ਹਾਸਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ਮਿਸ਼ਨ 2027 ਆ ਰਹੀ ਹੈ ਕਾਂਗਰਸ’ ਤਹਿਤ ਮੋਹਿਤ ਮੋਹਿੰਦਰਾ ਵਲੋਂ ਮੰਡਲਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਮੰਡਲ ਅਜਨ... ਅਗਲੀ ਖ਼ਬਰ ਸ਼ੋ੍ਮਣੀ ਕਮੇਟੀ ਦੇ ਮੁੜ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਕੀਤਾ ਸਵਾਗਤ
Ad Position 24