ਸਵ. ਪਰਮਿੰਦਰ ਕੌਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨੂੰ
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੀ ਧਰਮ ਪਤਨੀ ਸਵ. ਪਰਮਿੰਦਰ ਕੌਰ, ਜੋ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨਵੰਬਰ ਦਿਨ ਐਤਵਾਰ ਨੂੰ ਕਰਵਾਈ ਜਾਵੇਗੀ।
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੀ ਧਰਮ ਪਤਨੀ ਸਵ. ਪਰਮਿੰਦਰ ਕੌਰ, ਜੋ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨਵੰਬਰ ਦਿਨ ਐਤਵਾਰ ਨੂੰ ਕਰਵਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਸਤਸੰਗ ਭਵਨ (ਬਾਬਾ ਜੈਮਲ ਸਿੰਘ ਭਿੰਡਰ), ਬੈਕ ਸਾਈਡ ਤ੍ਰਿਪੜੀ ਸ਼ਮਸ਼ਾਨਘਾਟ, ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਰਿਸ਼ਤੇਦਾਰਾਂ, ਸਨੇਹੀਆਂ ਅਤੇ ਜਾਣਕਾਰਾਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ।