22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਦਿਨਾਂ ਰਾਜ ਪੱਧਰੀ ਅੰਤਰ-’ਵਰਸਿਟੀ ਯੁਵਕ ਮੇਲਾ ਸੰਪੰਨ

ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਚਾਰ ਦਿਨ ਤੋਂ ਜਾਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ’ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪਹੁੰਚਦਾ ਹੋਇਆ ਸੰਪੰਨ ਹੋ ਗਿਆ ਹੈ। ਇਸ ਯੁਵਕ ਮੇਲੇ ਦੌਰਾਨ ਪੰਜਾਬ ਦੀਆਂ 23 ਵੱਖ-ਵੱਖ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਵਿਚ ਜੇਤੂ ਵਿਦਿਆਰਥੀਆਂ ਨੇ 56 ਵੱਖ-ਵੱਖ ਕਲਾ ਵੰਨਗੀਆਂ ਵਿਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ।

Ad Position 21
No active advertisement
ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਚਾਰ ਦਿਨ ਤੋਂ ਜਾਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ’ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪਹੁੰਚਦਾ ਹੋਇਆ ਸੰਪੰਨ ਹੋ ਗਿਆ ਹੈ। ਇਸ ਯੁਵਕ ਮੇਲੇ ਦੌਰਾਨ ਪੰਜਾਬ ਦੀਆਂ 23 ਵੱਖ-ਵੱਖ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਵਿਚ ਜੇਤੂ ਵਿਦਿਆਰਥੀਆਂ ਨੇ 56 ਵੱਖ-ਵੱਖ ਕਲਾ ਵੰਨਗੀਆਂ ਵਿਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਇਸ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਵਿਚ ਜਿੱਤ ਦਰਜ ਕਰਦਿਆਂ ਪਹਿਲਾ ਓਵਰਆਲ ਦੂਜਾ ਸਥਾਨ ਹਾਸਿਲ ਕੀਤਾ। ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਇਸ ਮੇਲੇ ਵਿਚ ਓਵਰਆਲ ਚੈਂਪੀਅਨ ਬਣੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੇਲੇ ਦੇ ਆਖਰੀ ਦਿਨ ਹੋਏ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਲੋਕ-ਕਲਾਵਾਂ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਅਤੇ ਨੌਜਵਾਨਾਂ ਵਲੋਂ ਇਨ੍ਹਾਂ ਵੰਨਗੀਆਂ ਵਿਚ ਦਿਖਾਇਆ ਗਿਆ ਉਤਸ਼ਾਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨੌਜਵਾਨ ਕਲਾਕਾਰ ਭਵਿੱਖ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਇਸ ਉਪਰੰਤ ਜੇਤੂ ਟੀਮਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਕਲਾ ਅਤੇ ਸਭਿਆਚਾਰਕ ਗਤੀਵਿਧੀਆਂ ਨੌਜਵਾਨਾਂ ’ਚ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੀ ਰੱਖਦੀਆਂ ਹਨ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਯੂਨੀਵਰਸਿਟੀ ਦੇ ਸਮੂਹ ਪ੍ਰਬੰਧਕਾਂ ਨੂੰ ਇਸ ਸ਼ਾਨਦਾਰ ਆਯੋਜਨ ਲਈ ਵਧਾਈ ਵੀ ਦਿੱਤੀ। ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਚਾਰ ਦਿਨ ਪੰਜ ਵੱਖ-ਵੱਖ ਮੰਚਾਂ ਉੱਤੇ ਸਮਾਨਾਂਤਰ ਚੱਲਿਆ। ਉਨ੍ਹਾਂ ਦੱਸਿਆ ਕਿ ਆਖਰੀ ਦਿਨ ਗਿੱਧੇ ਤੋਂ ਇਲਾਵਾ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ, ਦਸਤਾਰ ਸਜਾਉਣ ਅਤੇ ਰਵਾਇਤੀ ਲੋਕ ਗੀਤ ਦੇ ਮੁਕਾਬਲੇ ਹੋਏ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਭਲਕੇ ਐਸ.ਡੀ.ਐਮ. ਅਤੇ ਡੀ.ਐਸ.ਪੀ. ਨਾਭਾ ਦੇ ਦਫ਼ਤਰਾਂ ਅੱਗੇ ਲਗਾਇਆ ਜਾਵੇਗਾ ਧਰਨਾ ਅਗਲੀ ਖ਼ਬਰ ਪੀ. ਪੀ. ਐਸ. ਸੀ. ਦੇ ਦਫ਼ਤਰ ਮੂਹਰੇ ਪ੍ਰਦਰਸ਼ਨ ਕਰਨ ਵਾਲੇ ਯੂਥ ਆਗੂਆਂ ਨੂੰ ਮਿਲਣ ਜੇਲ੍ਹ ਪਹੁੰਚੇ ਪਰਗਟ ਸਿੰਘ
Ad Position 24