ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿਦਿਅਕ ਮੁਕਾਬਲਿਆਂ ’ਚ ਪ੍ਰਾਇਮਰੀ ਸਕੂਲ ਪੇਧਨ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਭਾਦਸੋਂ, 21 ਨਵੰਬਰ (ਪ੍ਦੀਪ ਦੰਦਰਾਲਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲੌਟ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਵੱਡੀ ਗਿਣਤੀ ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਭਾਦਸੋਂ, 21 ਨਵੰਬਰ (ਪ੍ਦੀਪ ਦੰਦਰਾਲਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲੌਟ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਵੱਡੀ ਗਿਣਤੀ ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਸੈਂਟਰ ਅੱਡਾ ਸਹੌਲੀ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਪੇਧਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਸੱਤ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਭਾਸ਼ਣ ਮੁਕਾਬਲੇ ਵਿੱਚ ਹਰਸੁਖਨੂਰ ਕੌਰ ਨੇ ਪਹਿਲਾ ਸਥਾਨ, ਕਵਿਤਾ ਮੁਕਾਬਲੇ ਵਿੱਚ ਸਿਮਰਨ ਕੌਰ ਨੇ ਪਹਿਲਾ ਸਥਾਨ ਅਤੇ ਕੁਇਜ਼ ਮੁਕਾਬਲੇ ਵਿੱਚ ਹਰਸੁਖਨੂਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪਹਾੜੇ ਸੁਣਾਉਣ ਦੇ ਮੁਕਾਬਲੇ ਚ ਮਨਿੰਦਰ ਸਿੰਘ ਅਤੇ ਰਵਨੀਤ ਕੌਰ ਨੇ ਦੂਜਾ ਸਥਾਨ, ਕਹਾਣੀ ਸੁਣਾਉਣ ਦੇ ਮੁਕਾਬਲੇ ਚ ਹੁਸਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਪਿਕਚਰ ਕੰਪੋਜ਼ੀਸ਼ਨ ਮੁਕਾਬਲੇ ਵਿੱਚ ਮਨਵੀਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਨੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹੋਰ ਉਤਸ਼ਾਹ, ਮਿਹਨਤ ਅਤੇ ਲਗਨ ਨਾਲ ਵੱਖ-ਵੱਖ ਵਿਦਿਅਕ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਪੇਧਨ ਵਲੋਂ ਹੈੱਡ ਟੀਚਰ ਹਰੀਸ਼ ਕੁਮਾਰ, ਅਧਿਆਪਕ ਜਗਦੀਪ ਸਿੰਘ, ਮੈਡਮ ਅਮਨਦੀਪ ਕੌਰ ਅਤੇ ਅਧਿਆਪਕ ਮਨਿੰਦਰ ਸਿੰਘ ਵੀ ਸ਼ਾਮਿਲ ਹੋਏ।