ਪੰਜਾਬ ਵਿਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਚੇਅਰਮੈਨ ਜੱਸੀ ਸੋਹੀਆਂ ਵਾਲਾ
ਨਾਭਾ, 21 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਉੱਧਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ।
ਨਾਭਾ, 21 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਉੱਧਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿੰਡ ਦੇ ਬਾਲੀਵਾਲ ਦੇ ਗਰਾਊਂਡ ਲਈ 3 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਿਸਦਾ ਕੰਮ ਚੱਲ ਰਿਹਾ ਹੈ ਅਤੇ ਨੌਜਵਾਨਾਂ ਲਈ ਸਰਕਾਰ ਵੱਲੋਂ ਜਿੰਮ ਵੀ ਲਗਾਇਆ ਗਿਆ ਹੈ। ਅੰਤ ਵਿੱਚ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸਰਪੰਚ ਰਾਜਿੰਦਰ ਸਿੰਘ, ਪੰਚ ਨਰਿੰਦਰ ਸਿੰਘ, ਕੁਲਜੀਤ ਸਿੰਘ, ਬਿਮਲਜੀਤ ਕੌਰ ਤੇ ਮਨਜੀਤ ਕੌਰ ਅਤੇ ਸਾਬਕਾ ਸਰਪੰਚ ਹਰਦੀਪ ਸਿੰਘ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕੀਤਾ। ਲੋਕ ਮਿਲਣੀ ਦੌਰਾਨ ਹੋਰਨਾਂ ਤੋਂ ਇਲਾਵਾ ਸਰਪੰਚ ਸਤਵੰਤ ਸਿੰਘ ਸੋਹੀ, ਯੂਥ ਆਗੂ ਲਾਲੀ ਫਤਿਹਪੁਰ, ਬਲਾਕ ਪ੍ਰਧਾਨ ਦਵਿੰਦਰ ਸਿੰਘ ਥੂਹੀ, ਲਾਡੀ ਖਹਿਰਾ, ਗੁਰਜੀਤ ਸਿੰਘ ਕੋਟ ਕਲਾਂ, ਕਾਲਾ ਕੋਟ ਕਲਾਂ, ਸੁਖਚੈਨ ਸਿੰਘ ਕੁਲਾਰਾਂ, ਜਤਿੰਦਰ ਸਿੰਘ ਕਕਰਾਲਾ, ਲਵਪ੍ਰੀਤ ਸਿੰਘ ਕੁਲਾਰਾਂ ਆਦਿ ਵੀ ਮੌਜੂਦ ਸਨ।