ਮਿਸ਼ਨ 2027 ਦੀ ਤਿਆਰੀ ’ਚ ਜੁਟੇ ਐਡਵੋਕੇਟ ਦਲਵਿੰਦਰ ਧੰਜੂ, ਸਨੌਰ ’ਚ ਨਵੇਂ ਦਫ਼ਤਰ ਦਾ ਉਦਘਾਟਨ
ਸਨੌਰ, 21 ਨਵੰਬਰ (ਸੋਖਲ)-ਐਡਵੋਕੇਟ ਦਲਵਿੰਦਰ ਸਿੰਘ ਧੰਜੂ ਵੱਲੋਂ ਕਾਂਗਰਸ ਪਾਰਟੀ ਦੇ ਮਿਸ਼ਨ 2027 ਨੂੰ ਲੈਕੇ ਹਲਕਾ ਸਨੌਰ ਵਿਖੇ ਨਵੇਂ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਨੌਰ ਹਲਕੇ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਸਨੌਰ, 21 ਨਵੰਬਰ (ਸੋਖਲ)-ਐਡਵੋਕੇਟ ਦਲਵਿੰਦਰ ਸਿੰਘ ਧੰਜੂ ਵੱਲੋਂ ਕਾਂਗਰਸ ਪਾਰਟੀ ਦੇ ਮਿਸ਼ਨ 2027 ਨੂੰ ਲੈਕੇ ਹਲਕਾ ਸਨੌਰ ਵਿਖੇ ਨਵੇਂ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਨੌਰ ਹਲਕੇ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਕਾਨੂੰਨੀ ਖੇਤਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਐਡਵੋਕੇਟ ਡਾ. ਡੀ.ਪੀ.ਐੱਸ. ਰੰਧਾਵਾ (ਮੈਂਬਰ ਬੀ.ਸੀ.ਪੀ.ਐੱਚ.), ਐਡਵੋਕੇਟ ਜਗਵਿੰਦਰ ਸਿੰਘ ਸੰਤਵਾਲ (ਪੰਜਾਬ ਅਤੇ ਹਰਿਆਣਾ ਹਾਈ ਕੋਰਟ), ਐਡਵੋਕੇਟ ਸੁਖਵਿੰਦਰ ਚਤਰਥ (ਹਾਈ ਕੋਰਟ), ਕਰਮਜੀਤ ਸਿੰਘ, ਦਿਨੇਸ਼ ਬਾਠਿਸ਼ (ਜ਼ਿਲ੍ਹਾ ਅਦਾਲਤ ਪਟਿਆਲਾ), ਐਡਵੋਕੇਟ ਵਰਿੰਦਰ ਕੌਸ਼ਲ ਅਤੇ ਟੀਮ ਫਤਿਹ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਦਫ਼ਤਰ ਦੇ ਉਦਘਾਟਨ ਮੌਕੇ ਇਲਾਕੇ ਦੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨੇ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਨੂੰ ਨਵੇਂ ਦਫ਼ਤਰ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਆਪਣੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਦਫ਼ਤਰ ਖੋਲ੍ਹਣ ਦਾ ਮੁੱਖ ਮਕਸਦ ਸਨੌਰ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਇਲਾਕੇ ਦੇ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੇ ਹੱਕਾਂ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਕੋਸ਼ਿਸ਼ ਕਰਨਗੇ।ਅੰਤ ਵਿੱਚ ਉਨ੍ਹਾਂ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਵਿਸ਼ੇਸ਼ ਮਹਿਮਾਨਾਂ, ਸਹਿਯੋਗੀਆਂ, ਟੀਮ ਫਤਿਹ ਵੈਲਫੇਅਰ ਐਸੋਸੀਏਸ਼ਨ ਅਤੇ ਸਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।