22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਝਿੰਜਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਨਾਲ ਮੌਤਾਂ ਤੇ ਕਾਨੂੰਨ-ਵਿਵਸਥਾ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਘਨੌਰ, 21 ਨਵੰਬਰ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਸ਼ਨੀਵਾਰ ਨੂੰ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਹਲਕੇ ਦੇ ਪਿੰਡਾਂ ‘ਚ ਜਨਤਕ ਮੀਟਿੰਗਾਂ ਕੀਤੀਆਂ। ਇਸ ਮੁਹਿੰਮ ਦਾ ਮਕਸਦ ਘਨੌਰ ਨੂੰ ਨਸ਼ਾ-ਮੁਕਤ ਬਣਾਉਣਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਘਨੌਰ, 21 ਨਵੰਬਰ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਸ਼ਨੀਵਾਰ ਨੂੰ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਹਲਕੇ ਦੇ ਪਿੰਡਾਂ ‘ਚ ਜਨਤਕ ਮੀਟਿੰਗਾਂ ਕੀਤੀਆਂ। ਇਸ ਮੁਹਿੰਮ ਦਾ ਮਕਸਦ ਘਨੌਰ ਨੂੰ ਨਸ਼ਾ-ਮੁਕਤ ਬਣਾਉਣਾ ਹੈ। ਉਨ੍ਹਾਂ ਨੇ ਮਦਨਪੁਰ-ਚਲਹੇੜੀ ਤੇ ਕੁੱਥਾ ਖੇੜੀ ਵਿਖੇ ਇਕੱਠਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਝਿੰਜਰ ਨੇ ਕਿਹਾ ਕਿ ਸਰਕਾਰੀ ਵਿਭਾਗਾਂ ‘ਚ ਭ੍ਰਿਸ਼ਟਾਚਾਰ ਫੈਲ ਚੁੱਕਾ ਹੈ। ਫਾਈਲਾਂ ਤੋਂ ਲੈ ਕੇ ਫੀਲਡ ਦੇ ਕੰਮ ਤੱਕ ਕੋਈ ਵੀ ਕੰਮ ਪੈਸੇ ਦਿੱਤੇ ਬਿਨਾਂ ਨਹੀਂ ਹੁੰਦਾ। ਆਮ ਆਦਮੀ ਲੁੱਟਿਆ ਜਾ ਰਿਹਾ ਹੈ ਤੇ ਸਰਕਾਰ ਅੱਖਾਂ ਮੀਟੀ ਬੈਠੀ ਹੈ। ਨਸ਼ਿਆਂ ਬਾਰੇ ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ‘ਚ ਓਵਰਡੋਜ਼ ਨਾਲ ਮੌਤਾਂ ਜਾਰੀ ਹਨ, ਜਦਕਿ ਸਰਕਾਰ ਸਿਰਫ਼ ਕਾਗਜ਼ਾਂ ‘ਚ ਦਾਅਵੇ ਕਰ ਰਹੀ ਹੈ। ਮਾਵਾਂ ਆਪਣੇ ਪੁੱਤ ਗੁਆ ਰਹੀਆਂ ਹਨ ਤੇ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਕਾਨੂੰਨ-ਵਿਵਸਥਾ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਮਹੀਨਿਆਂ ‘ਚ ਛੇ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਹੋ ਚੁੱਕੀ ਹੈ। ਜੇ ਪੁਲਿਸ ਵਾਲੇ ਹੀ ਸੁਰੱਖਿਅਤ ਨਹੀਂ, ਤਾਂ ਆਮ ਪੰਜਾਬੀ ਆਪਣੇ ਆਪ ਨੂੰ ਸੁਰੱਖਿਅਤ ਕਿਵੇਂ ਮਹਿਸੂਸ ਕਰਨ? ਗੈਂਗਸਟਰ ਸਰਗਰਮ ਹਨ ਤੇ ਫਿਰੌਤੀਆਂ ਦਾ ਬੋਲਬਾਲਾ ਹੈ। ਝਿੰਜਰ ਨੇ ਕਿਹਾ ਕਿ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਘਨੌਰ ਨੂੰ ਮਿਸਾਲ ਕਾਇਮ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਕੈਂਸਰ ਜਾਗਰੂਕਤਾ ਅਤੇ ਸਿਹਤਮੰਦ ਜੀਵਨ ਬਾਰੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਹਰਦਿਆਲ ਕੰਬੋਜ ਆਪਣੇ ਨਿੱਜੀ ਹਿੱਤਾਂ ਕਾਰਨ ਭਾਜਪਾ `ਚ ਸ਼ਾਮਿਲ ਹੋਏ-ਬੀਬਾ ਗੁਰਸ਼ਰਨ ਰੰਧਾਵਾ
Ad Position 24