22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਤੇਜ ਪੰਨੂ ਅਕਾਲੀ ਇਤਿਹਾਸ ਤੋਂ ਅਣਜਾਣ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ

ਘਨੌਰ, 21 ਨਵੰਬਰ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਾਰਟੀ ਦਾ ਬੁਲਾਰਾ ਪਾਰਟੀ ਦੀ ਸੋਚ ਨੂੰ ਉਜਾਗਰ ਕਰਦਾ ਹੈ। ਲੇਕਿਨ ਜਿਸ ਪਾਰਟੀ ਦਾ ਮੁੱਢ ਹੀ ਝੂਠ ਤੋਂ ਬੱਝਾ ਹੋਵੇ, ਉਸ ਦੇ ਬੁਲਾਰੇ ਤੋਂ ਸੱਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

Ad Position 21
No active advertisement
ਅਜੀਤ ਡੈਸਕ 22-11-2026
ਘਨੌਰ, 21 ਨਵੰਬਰ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਾਰਟੀ ਦਾ ਬੁਲਾਰਾ ਪਾਰਟੀ ਦੀ ਸੋਚ ਨੂੰ ਉਜਾਗਰ ਕਰਦਾ ਹੈ। ਲੇਕਿਨ ਜਿਸ ਪਾਰਟੀ ਦਾ ਮੁੱਢ ਹੀ ਝੂਠ ਤੋਂ ਬੱਝਾ ਹੋਵੇ, ਉਸ ਦੇ ਬੁਲਾਰੇ ਤੋਂ ਸੱਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਬੀਬੀ ਮੁਖਮੇਲਪੁਰ ਨੇ ਕਿਹਾ ਕਿ ਬਲਤੇਜ ਪੰਨੂ ਦਾ ਉਹ ਬਿਆਨ ਝੂਠ ਦਾ ਪੁਲੰਦਾ ਹੈ, ਜਿਸ ਵਿੱਚ ਉਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੰਥ ਦੇ ਰਾਖੇ ਹੋਣ ‘ਤੇ ਸ਼ੱਕ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਪੰਥ ਅਤੇ ਗੁਰਧਾਮਾਂ ਦੀ ਸੇਵਾ-ਸੰਭਾਲ ਲਈ ਹੋਇਆ ਸੀ। 14 ਦਸੰਬਰ 1920 ਨੂੰ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦਾ 1920 ਤੋਂ ਲੈ ਕੇ ਅੱਜ ਤੱਕ ਸੁਨਹਿਰੀ ਇਤਿਹਾਸ ਰਿਹਾ ਹੈ। ਅਕਾਲੀ ਦਲ ਨੇ ਮਹੰਤਾਂ ਦੇ ਕਬਜ਼ੇ ਤੋਂ ਗੁਰਧਾਮਾਂ ਨੂੰ ਅਜ਼ਾਦ ਕਰਵਾਇਆ। ਨਨਕਾਣਾ ਸਾਹਿਬ ਦੇ ਸ਼ਹੀਦਾਂ, ਗੁਰੂ ਕਾ ਬਾਗ ਅਤੇ ਜੈਤੋ ਦੇ ਮੋਰਚੇ ਵਿੱਚ ਸੈਂਕੜੇ ਸਿੰਘਾਂ ਨੇ ਸ਼ਹੀਦੀਆਂ ਦਿੱਤੀਆਂ। ਇਸੇ ਸੰਘਰਸ਼ ਸਦਕਾ 1925 ਵਿੱਚ ਗੁਰਦੁਆਰਾ ਐਕਟ ਬਣਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ। ਅੰਗਰੇਜ਼ਾਂ ਖਿਲਾਫ਼ ਲੜਾਈ ਵਿੱਚ ਅਕਾਲੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ । ਬੱਬਰ ਅਕਾਲੀ ਲਹਿਰ ਤੋਂ ਲੈ ਕੇ ਕੂਕਾ ਲਹਿਰ ਤੱਕ ਅਕਾਲੀ ਸਿੰਘ ਅੱਗੇ ਰਹੇ। ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਅਕਾਲੀ ਦਲ ਨੇ ਲੰਮਾ ਸੰਘਰਸ਼ ਕੀਤਾ। ਮਾਸਟਰ ਤਾਰਾ ਸਿੰਘ ਅਤੇ ਸੰਤ ਫਤਿਹ ਸਿੰਘ ਜੀ ਦੀ ਅਗਵਾਈ ਵਿੱਚ ਹਜ਼ਾਰਾਂ ਸਿੰਘ ਜੇਲ੍ਹਾਂ ਵਿੱਚ ਗਏ ਅਤੇ ਅਨੇਕਾਂ ਸ਼ਹੀਦ ਹੋਏ, ਤਦ ਜਾ ਕੇ 1966 ਵਿੱਚ ਪੰਜਾਬੀ ਸੂਬਾ ਬਣਿਆ ਪੰਜਾਬ ਦੇ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਪੰਥਕ ਹੱਕਾਂ ਲਈ ਅਕਾਲੀ ਦਲ ਨੇ ਧਰਮ ਯੁੱਧ ਮੋਰਚਾ ਲਾਇਆ। 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਅਤੇ ਦਿੱਲੀ ਕਤਲੇਆਮ ਮਗਰੋਂ ਵੀ ਅਕਾਲੀ ਦਲ ਨੇ ਪੰਥ ਦੀ ਅਗਵਾਈ ਕੀਤੀ। 1997 ਤੋਂ 2017 ਤੱਕ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਵਿੱਚ ਸ਼ਾਂਤੀ ਬਹਾਲ ਕੀਤੀ, ਸੜਕਾਂ, ਮੰਡੀਆਂ, ਸਿੱਖਿਆ ਅਤੇ ਕਿਸਾਨੀ ਲਈ ਇਤਿਹਾਸਿਕ ਕੰਮ ਕੀਤੇ। ਬੀਬੀ ਮੁਖਮੇਲਪੁਰ ਨੇ ਕਿਹਾ ਕਿ ਬਲਤੇਜ ਪੰਨੂ ਨੂੰ ਬੋਲਣ ਤੋਂ ਪਹਿਲਾਂ ਅਕਾਲੀ ਇਤਿਹਾਸ ‘ਤੇ ਝਾਤ ਮਾਰ ਲੈਣੀ ਚਾਹੀਦੀ ਸੀ, ਤਾਂ ਜੋ ਅਜਿਹਾ ਊਜਲੂਲ ਨਾ ਬੋਲਿਆ ਜਾਂਦਾ, ਜਿਸ ਤੋਂ ਉਸਦੀ ਆਪਣੀ ਪਾਰਟੀ ਦੀ ਮਾੜੀ ਸੋਚ ਨੰਗੀ ਹੁੰਦੀ ਹੋਵੇ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਸਟੂਡੈਂਟ ਯੂਨੀਅਨ ਵਲੋਂ ਅੱਜ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ-ਕੁਲਦੀਪ ਸਿੰਘ ਚੀਨਾ, ਵਿਕਾਸ ਮਿੱਤਲ ਅਗਲੀ ਖ਼ਬਰ ਸਨੌਰ ’ਚ ਭਾਜਪਾ ਦੀ ਵਿਸ਼ਾਲ ਰੈਲੀ, ਹਜ਼ਾਰਾਂ ਲੋਕਾਂ ਦੇ ਇਕੱਠ ਨੇ ਸਤਪਾਲ ਸਿੰਘ ਪੂਨੀਆ ਦੀ ਟਿਕਟ ਦਾਅਵੇਦਾਰੀ ਨੂੰ ਦਿੱਤੀ ਮ...
Ad Position 24