22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇੰਡੀਅਨ ਸਟੂਡੈਂਟ ਯੂਨੀਅਨ ਵਲੋਂ ਅੱਜ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ-ਕੁਲਦੀਪ ਸਿੰਘ ਚੀਨਾ, ਵਿਕਾਸ ਮਿੱਤਲ

ਨਾਭਾ 21 ਨਵੰਬਰ (ਵਰਿੰਦਰ ਵਰਮਾ)-ਇੰਡੀਅਨ ਸਟੂਡੈਂਟ ਯੂਨੀਅਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਚੀਨਾ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਵ ਮੌਕੇ 22 ਨਵੰਬਰ, ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਕੁਲਦੀਪ ਸਿੰਘ ਚੀਨਾ, ਵਿਕਾਸ ਮਿੱਤਲ 22-11-2026
ਨਾਭਾ 21 ਨਵੰਬਰ (ਵਰਿੰਦਰ ਵਰਮਾ)-ਇੰਡੀਅਨ ਸਟੂਡੈਂਟ ਯੂਨੀਅਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਚੀਨਾ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਵ ਮੌਕੇ 22 ਨਵੰਬਰ, ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖ਼ੂਨਦਾਨ ਕੈਂਪ ਮਾਨਵ ਸੇਵਾ ਉੱਤਮ ਸੇਵਾ ਸਟੇਟ ਅਵਾਰਡੀ ਸੰਸਥਾ ਅਤੇ ਅਗਰਵਾਲ ਸਭਾ ਨਾਭਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਦੱਸਿਆ ਕਿ ਇਸ ਕੈਂਪ ਵਿਚ ਸਿਵਲ ਹਸਪਤਾਲ ਨਾਭਾ ਦੇ ਡਾਕਟਰ ਦੀ ਟੀਮ ਵਲੋਂ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਰਵਾਲ ਸਭਾ ਨਾਭਾ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਵਲੋਂ ਕੈਂਪ ’ਚ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਖ਼ੂਨਦਾਨ ਕੈਂਪ ਵਿਚ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਦੂਸਰੇ ਦੀ ਜ਼ਿੰਦਗੀ ਨੂੰ ਬਚਾਉਣ ਵਿਚ ਮਦਦ ਕਰਨ। ਇਸ ਮੌਕੇ ਕਾਲਾ ਕੈਨੇਡਾ, ਅਮਨਾ ਕੈਨੇਡਾ, ਨਰਿੰਦਰ ਫੌਜੀ, ਦਿਲਰਾਜ ਨਾਭਾ, ਲਾਡੀ ਰੋਹਟਾ, ਅੰਕੁਰ ਸਿੰਗਲਾ, ਸੁਨੀਲ ਗੁਪਤਾ, ਵਰੁਣ ਸਿੰਗਲਾ, ਰਵਿੰਦਰ ਸਿੰਘ, ਨਰਿੰਦਰ ਮੋਹਰ ਸ਼ਰਮਾ, ਅਸ਼ਵਨੀ ਮਦਾਨ, ਦੀਪਕ ਕੁਮਾਰ, ਸਾਹਿਲ ਗੁਪਤਾ, ਕਰਨ ਸਿੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਦੇ ਸਮਰੱਥ-ਰਾਜਿੰਦਰ ਸਿੰਘ ਵਿਰਕ ਅਗਲੀ ਖ਼ਬਰ ਬਲਤੇਜ ਪੰਨੂ ਅਕਾਲੀ ਇਤਿਹਾਸ ਤੋਂ ਅਣਜਾਣ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ
Ad Position 24