ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਦੇ ਸਮਰੱਥ-ਰਾਜਿੰਦਰ ਸਿੰਘ ਵਿਰਕ
ਭੁੱਨਰਹੇੜੀ, 21 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਅੱਜ ਅਮਨ-ਕਾਨੂੰਨ, ਆਰਥਿਕਤਾ ਅਤੇ ਵਪਾਰਕ ਮਾਹੌਲ ਨਾਲ ਜੁੜੀਆਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿਚ ਫਿਰੌਤੀਆਂ ਮੰਗਣ, ਕਤਲਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਦੀਆਂ ਖ਼ਬਰਾਂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਪਾਰੀ ਵਰਗ ਵਿਚ ਵੀ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।
ਭੁੱਨਰਹੇੜੀ, 21 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਅੱਜ ਅਮਨ-ਕਾਨੂੰਨ, ਆਰਥਿਕਤਾ ਅਤੇ ਵਪਾਰਕ ਮਾਹੌਲ ਨਾਲ ਜੁੜੀਆਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿਚ ਫਿਰੌਤੀਆਂ ਮੰਗਣ, ਕਤਲਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਦੀਆਂ ਖ਼ਬਰਾਂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਪਾਰੀ ਵਰਗ ਵਿਚ ਵੀ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਪਾਰੀ ਜਾਂ ਕਾਰੋਬਾਰੀ ਨੂੰ ਆਪਣੇ ਕਾਰੋਬਾਰ ਅਤੇ ਪਰਿਵਾਰ ਦੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੇ ਤਾਂ ਇਸ ਦਾ ਸਿੱਧਾ ਅਸਰ ਸੂਬੇ ਦੇ ਵਪਾਰਕ ਮਾਹੌਲ ਅਤੇ ਆਰਥਿਕ ਸਰਗਰਮੀਆਂ ’ਤੇ ਪੈਣਾ ਕੁਦਰਤੀ ਹੈ। ਵਿਰਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ, ਕਾਰੋਬਾਰੀ ਸਮੱਸਿਆਵਾਂ ਅਤੇ ਸੁਰੱਖਿਆ ਨਾਲ ਸੰਬੰਧਿਤ ਚਿੰਤਾਵਾਂ ਨੂੰ ਸੁਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦਾ ਮਕਸਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਭਵਿੱਖ ਵਿਚ ਉਨ੍ਹਾਂ ਦੇ ਹੱਲ ਲਈ ਠੋਸ ਨੀਤੀ ਤਿਆਰ ਕਰਨਾ ਹੈ। ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਵੇ। ਪਰ ਸਰਕਾਰ ਪੂਰੀ ਤਰਾਂ ਇਸ ਮਾਮਲੇ ਸੰਬੰਧੀ ਫੇਲ੍ਹ ਹੋ ਚੁੱਕੀ ਹੈ। ਜਿਸ ਦਾ ਖਮਿਆਜਾ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨਾਲ ਇਤਿਹਾਸਕ ਅਤੇ ਭਾਵਨਾਤਮਕ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਪੰਜਾਬ ਨੂੰ ਮੁੜ ਲੀਹ ’ਤੇ ਚੜਾਉਣ ਦੀ ਭਾਵਨਾ ਤਹਿਤ ਵਪਾਰੀ ਵਰਗ ਨਾਲ ਸੰਵਾਦ ਕਰ ਰਿਹਾ ਹੈ।