ਬਹਿਰਾ ਕਾਲਜ ਆਫ਼ ਲਾਅ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਹਿਰਾ ਕਾਲਜ ਆਫ਼ ਲਾਅ ਵਿਖੇ ਬੀ. ਏ.
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਹਿਰਾ ਕਾਲਜ ਆਫ਼ ਲਾਅ ਵਿਖੇ ਬੀ.ਏ. ਐਲ.ਐਲ.ਬੀ. ਅਤੇ ਐਲ.ਐਲ.ਬੀ. ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਸਵਾਗਤ ਲਈ ਕਾਲਜ ਦੇ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ ਕਰਵਾਈ ਗਈ। ਇਸ ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਦਾ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਾਲਜ ਦੀਆਂ ਗਤੀਵਿਧੀਆਂ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਨੂੰਨੀ ਖੇਤਰ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਪਹਿਲੇ ਸਾਲ ਦੇ ਵਿਦਿਆਰਥੀਆਂ ਵਿਚੋਂ ਮਿਸਟਰ ਫਰੈਸ਼ਰ, ਮਿਸ ਫਰੈਸ਼ਰ ਅਤੇ ਬੈਸਟ ਅਟਾਇਰ ਦੇ ਖ਼ਿਤਾਬ ਵੀ ਪ੍ਰਦਾਨ ਕੀਤੇ ਗਏ। ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ। ਅੰਤ ਵਿਚ ਕਾਲਜ ਦੀ ਵਾਈਸ ਪ੍ਰਿੰਸੀਪਲ ਬਲਜਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਮਾਗਮ ਨੂੰ ਸਫ਼ਲ ਬਣਾਉਣ ਵਾਲੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਤਰ੍ਹਾਂ ਇਹ ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿਚ ਸਫ਼ਲਤਾਪੂਰਵਕ ਸੰਪੰਨ ਹੋਇਆ।