22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਡਾਣਾ ਨੇ ਵਾਰਡ ਨੰਬਰ 15 ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਵੱਡੇ ਇਕੱਠ ਨੇ ਪਹਿਲਾਂ ਹੀ ਦਿੱਤਾ ਪਰਵਿੰਦਰ ਕੌਰ ਦੀ ਜਿੱਤ ਦਾ ਫ਼ਤਵਾ - ਰਣਜੋਧ ਸਿੰਘ ਹਡਾਣਾ ਬਹਾਦਰਗੜ੍ਹ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਪਰਵਿੰਦਰ ਕੌਰ ਦੇ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ। ਦਫ਼ਤਰ ਦੇ ਉਦਘਾਟਨ ਉਪਰੰਤ ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਇਕੱਠ ਅਤੇ ਲੋਕਾਂ ਦੇ ਉਤਸ਼ਾਹ ਨੇ ਸਾਬਤ ਕਰ ਦਿੱਤਾ ਹੈ ਕਿ ਵਾਰਡ ਨੰਬਰ 15 ਦੇ ਵੋਟਰਾਂ ਨੇ ਪਰਵਿੰਦਰ ਕੌਰ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ।

Ad Position 21
No active advertisement
ਅਜੀਤ ਡੈਸਕ 22-11-2026
ਵੱਡੇ ਇਕੱਠ ਨੇ ਪਹਿਲਾਂ ਹੀ ਦਿੱਤਾ ਪਰਵਿੰਦਰ ਕੌਰ ਦੀ ਜਿੱਤ ਦਾ ਫ਼ਤਵਾ - ਰਣਜੋਧ ਸਿੰਘ ਹਡਾਣਾ ਬਹਾਦਰਗੜ੍ਹ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਪਰਵਿੰਦਰ ਕੌਰ ਦੇ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ।ਦਫ਼ਤਰ ਦੇ ਉਦਘਾਟਨ ਉਪਰੰਤ ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਇਕੱਠ ਅਤੇ ਲੋਕਾਂ ਦੇ ਉਤਸ਼ਾਹ ਨੇ ਸਾਬਤ ਕਰ ਦਿੱਤਾ ਹੈ ਕਿ ਵਾਰਡ ਨੰਬਰ 15 ਦੇ ਵੋਟਰਾਂ ਨੇ ਪਰਵਿੰਦਰ ਕੌਰ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਹਿਰ ਦੇ ਹੋ ਰਹੇ ਸਰਬਪੱਖੀ ਵਿਕਾਸ ਤੋਂ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਦੇ ਹੋਰ ਬਿਹਤਰ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਲਈ ਪਰਵਿੰਦਰ ਕੌਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਕੌਂਸਲਰ ਬਣਾਉਣ।ਇਸ ਮੌਕੇ ਕੌਂਸਲਰ ਉਮੀਦਵਾਰ ਪਰਵਿੰਦਰ ਕੌਰ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਵਾਰਡ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।ਇਸ ਸਮਾਗਮ ਵਿੱਚ ਪ੍ਰਿੰਸੀਪਲ ਕਰਮ ਸਿੰਘ, ਚੇਅਰਮੈਨ ਸ਼ਰਨ ਕੌਰ ਸੱਗੂ, ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਵਾਈਸ ਚੇਅਰਮੈਨ ਸਿਮਰਜੀਤ ਸੋਹਲ, ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਹਰਜੀਤ ਸਿੰਘ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਹਰਪਿੰਦਰ ਚੀਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ, ਵਲੰਟੀਅਰ ਅਤੇ ਵਾਰਡ ਨੰਬਰ 15 ਦੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਟਾਸ ਵਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦਾ ਸਨਮਾਨ ਡੀ . ਸੀ . ਦੀ ਅਗਵਾਈ ਹੇਠ ਜ਼ਿਲ੍ਹਾ ਨਵੀਂਆਂ ਬੁਲੰਦੀਆਂ ਨੂੰ ਛੂਹੇਗ... ਅਗਲੀ ਖ਼ਬਰ ਬਹਿਰਾ ਕਾਲਜ ਆਫ਼ ਲਾਅ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ
Ad Position 24