ਖਾਟੂ ਸ਼ਿਆਮ ਮੰਦਰ ਵਿਖੇ ਲਵਾਇਆ ਖ਼ੂਨਦਾਨ ਅਤੇ ਸਿਹਤ ਜਾਂਚ ਕੈਂਪ
ਪਾਤੜਾਂ, 21 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਖਾਟੂ ਸ਼ਿਆਮ ਮੰਦਿਰ ਵਿਖੇ ਮੋਰਵੀਨੰਦਨ ਸੇਵਾ ਟਰੱਸਟ ਪੰਜਾਬ ਵਲੋਂ ਖ਼ੂਨਦਾਨ ਕੈਂਪ ਲਵਾਇਆ ਗਿਆ। ਜਿਸ ਵਿਚ ਬਹੁਤ ਸਾਰੇ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਖ਼ੂਨਦਾਨ ਕਰਦਿਆਂ 160 ਯੂਨਿਟ ਖ਼ੂਨਦਾਨ ਕੀਤਾ ਗਿਆ।
ਪਾਤੜਾਂ, 21 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਖਾਟੂ ਸ਼ਿਆਮ ਮੰਦਿਰ ਵਿਖੇ ਮੋਰਵੀਨੰਦਨ ਸੇਵਾ ਟਰੱਸਟ ਪੰਜਾਬ ਵਲੋਂ ਖ਼ੂਨਦਾਨ ਕੈਂਪ ਲਵਾਇਆ ਗਿਆ। ਜਿਸ ਵਿਚ ਬਹੁਤ ਸਾਰੇ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਖ਼ੂਨਦਾਨ ਕਰਦਿਆਂ 160 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਤੋਂ ਇਲਾਵਾ ਇਸ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਬਹੁਤ ਸਾਰੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਮੋਰਵੀਨੰਦਨ ਸੇਵਾ ਟਰੱਸਟ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮੋਰਵੀਨੰਦਨ ਟਰੱਸਟ ਪੰਜਾਬ ਵਲੋਂ ਬਲੱਡ ਬੈਂਕਾਂ ਵਿਚ ਖ਼ੂਨ ਦੀ ਕਮੀ ਨੂੰ ਦੇਖਦਿਆਂ ਖ਼ੂਨਦਾਨ ਕੈਂਪ ਲਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਪੀੜਤ ਹਨ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਵਧੀਆ ਨਾ ਹੋਣ ਕਾਰਨ ਉਹ ਡਾਕਟਰਾਂ ਦੀਆਂ ਫ਼ੀਸਾਂ ਭਰ ਕੇ ਇਲਾਜ ਕਰਵਾਉਣ ਤੋਂ ਅਸਮਰਥ ਹਨ। ਇਸ ਲਈ ਮੋਰਵੀਨੰਦਨ ਟਰੱਸਟ ਵਲੋਂ ਮਾਹਿਰ ਡਾਕਟਰਾਂ ਨੂੰ ਸੱਦ ਕੇ ਉਨ੍ਹਾਂ ਦੀ ਸਿਹਤ ਦੀ ਮੁਫ਼ਤ ਜਾਂਚ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਾਤੜਾਂ ਦੇ ਖਾਟੂ ਸ਼ਿਆਮ ਮੰਦਿਰ ਵਿਖੇ ਖ਼ੂਨਦਾਨ ਕੈਂਪ ਦੇ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਵੀ ਲਗਾਇਆ ਗਿਆ ਹੈ ਜਿਸ ਵਿਚ ਬਹੁਤ ਸਾਰੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਕੈਂਪਾਂ ਵਿਚ ਸਹਿਯੋਗ ਦੇਣ ਲਈ ਸ੍ਰੀ ਮੋਰਵੀਨੰਦਨ ਸੇਵਾ ਟਰੱਸਟ ਪੰਜਾਬ ਵਲੋਂ ਸਮੂਹ ਖ਼ੂਨਦਾਨੀਆਂ, ਡਾਕਟਰਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਬਾਬਾ ਖਾਟੂ ਸ਼ਿਆਮ ਜੀ ਦੀ ਚਰਨ ਪਾਦਿਕਾ ਦੇ ਕੇ ਸਨਮਾਨ ਕੀਤਾ ਗਿਆ ਹੈ।