21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਥਤਾ ਸੰਕਲਪ ਯਾਤਰਾ ਅੱਜ

ਮੋਰਿੰਡਾ, 21 ਨਵੰਬਰ (ਪ੍ਰਿਤਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ 22 ਨਵੰਬਰ ਨੂੰ ਸਵੇਰੇ 10. 30 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਮੋਰਿੰਡਾ ਵਿਖੇ ਕੱਢੀ ਜਾਵੇਗੀ।

Ad Position 21
No active advertisement
ਮੇਜਰ ਅੰਜੂ ਬਾਲਾ ਸਿੰਘ ਦੀ ਤਸਵੀਰ। 22-11-2026
ਮੋਰਿੰਡਾ, 21 ਨਵੰਬਰ (ਪ੍ਰਿਤਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ 22 ਨਵੰਬਰ ਨੂੰ ਸਵੇਰੇ 10.30 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਮੋਰਿੰਡਾ ਵਿਖੇ ਕੱਢੀ ਜਾਵੇਗੀ। ਇਸ ਸੰਬੰਧੀ ਭਾਰਤੀ ਜਨਤਾ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਸੰਗਤਾਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਜਾਤ ਪਾਤ, ਊਚ ਨੀਚ ਤੇ ਹਰ ਤਰ੍ਹਾਂ ਦੇ ਭੇਦਭਾਵ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਾਣ ਸਨਮਾਨ ਦਾ ਸੰਦੇਸ਼ ਦਿੱਤਾ। ਗੁਰੂ ਜੀ ਨੇ ਬੇਗਮਪੁਰਾ ਦੇ ਰੂਪ ਵਿਚ ਇਕ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਕਿਸੇ ਨਾਲ ਵਿਤਕਰਾ ਨਾ ਹੋਵੇ ਅਤੇ ਹਰ ਮਨੁੱਖ ਸੁਖੀ ਵਸੇ। ਉਨ੍ਹਾਂ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਰਾਹੀਂ ਗੁਰੂ ਸਾਹਿਬ ਦੇ ਸਮਾਜਿਕ ਸਮਰਸਤਾ, ਏਕਤਾ ਅਤੇ ਆਪਸੀ ਪਿਆਰ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਜਾਵੇਗਾ। 650ਵੇਂ ਪ੍ਰਕਾਸ਼ ਪੁਰਬ ਦਾ ਇਹ ਇਤਿਹਾਸਕ ਮੌਕਾ ਸਮੁੱਚੇ ਸਮਾਜ ਲਈ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੁਨਹਿਰੀ ਅਵਸਰ ਹੈ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਭਾਰੀ ਚਿੰਤਾ ਦਾ ਵਿਸ਼ਾ-ਰਾਜੇਸ਼ ਚੌਧਰੀ ਅਗਲੀ ਖ਼ਬਰ ਇੰਸਪੈਕਟਰ ਪਵਨ ਕੁਮਾਰ ਦਾ ਰੂਪਨਗਰ ਤੋਂ ਮੁਹਾਲੀ ਤਬਾਦਲਾ, ਬਲਵਿੰਦਰ ਸਿੰਘ ਨੇ ਸੰਭਾਲਿਆ ਸਿਟੀ ਥਾਣੇ ਦਾ ਚਾਰਜ
Ad Position 24