21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨਾ ਇਤਿਹਾਸਕ ਕਦਮ- ਸੁਰਜੀਤ ਸਿੰਘ ਰੱਖੜਾ

ਪਟਿਆਲਾ, 21 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਪਰਿਵਾਰਾਂ ਲਈ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਲੋਕ-ਪੱਖੀ ਅਤੇ ਇਤਿਹਾਸਿਕ ਪਹਿਲਕਦਮੀ ਕਰਾਰ ਦਿੱਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸ.

Ad Position 21
No active advertisement
ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਪਰਿਵਾਰਾਂ ਲਈ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਲੋਕ-ਪੱਖੀ ਅਤੇ ਇਤਿਹਾਸਿਕ ਪਹਿਲਕਦਮੀ ਕਰਾਰ ਦਿੱਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸ. ਰੱਖੜਾ ਨੇ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿਚ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ, ਦਿਹਾੜੀਦਾਰ ਮਜ਼ਦੂਰਾਂ, ਅਨੁਸੂਚਿਤ ਜਾਤੀ ਨਾਲ ਸੰਬੰਧਿਤ ਪਰਿਵਾਰਾਂ ਅਤੇ ਵਿਧਵਾ ਔਰਤਾਂ ਨੂੰ ਰਾਸ਼ਨ ਕਾਰਡ ਮੁਹੱਈਆ ਕਰਵਾਉਣ ਦਾ ਫ਼ੈਸਲਾ ਸਰਕਾਰ ਦੀ ਲੋਕਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਨੂੰ ਦਰਸਾਉਂਦਾ ਹੈ। ਇਸ ਨਾਲ ਅਜਿਹੇ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲਣ ਦੇ ਨਾਲ ਉਨ੍ਹਾਂ ਦੇ ਘਰੇਲੂ ਖ਼ਰਚਿਆਂ ਦਾ ਬੋਝ ਵੀ ਘਟੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ‘ਨੋ ਕੈਸ਼, ਨੋ ਫਰਮਾਇਸ਼’ ਦੀ ਨੀਤੀ ਤਹਿਤ ਬਿਨ੍ਹਾਂ ਕਿਸੇ ਸਿਆਸੀ ਵਿਤਕਰੇ ਜਾਂ ਸਿਫ਼ਾਰਸ਼ ਦੇ ਯੋਗ ਲਾਭਪਾਤਰੀਆਂ ਦੀ ਚੋਣ ਕਰਨਾ ਸ਼ਲਾਘਾਯੋਗ ਕਦਮ ਹੈ। ਇਸ ਨਾਲ ਸਰਕਾਰੀ ਸਹੂਲਤਾਂ ਦਾ ਲਾਭ ਅਸਲ ਹੱਕਦਾਰਾਂ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ। ਇਸ ਦੇ ਨਾਲ ਹੀ ਜਿਨ੍ਹਾਂ ਬਿਨੈਕਾਰਾਂ ਦੇ ਫਾਰਮਾਂ ਵਿਚ ਤਕਨੀਕੀ ਗਲਤੀਆਂ ਰਹਿ ਗਈਆਂ ਸਨ, ਉਨ੍ਹਾਂ ਨੂੰ ਸੁਧਾਰ ਦਾ ਮੌਕਾ ਦੇਣਾ ਵੀ ਇਕ ਚੰਗੀ ਪਹਿਲ ਹੈ। ਸ. ਰੱਖੜਾ ਨੇ ਕਿਹਾ ਕਿ ਨਵੇਂ ਰਾਸ਼ਨ ਕਾਰਡ ਧਾਰਕਾਂ ਨੂੰ ਹਰ ਮਹੀਨੇ ਮੁਫ਼ਤ ਕਣਕ ਦੇ ਨਾਲ ‘ਮੇਰੀ ਰਸੋਈ’ ਯੋਜਨਾ ਤਹਿਤ ਦਾਲਾਂ, ਤੇਲ, ਖੰਡ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕਿੱਟਾਂ ਮੁਹੱਈਆ ਕਰਵਾਉਣ ਨਾਲ ਲੱਖਾਂ ਪਰਿਵਾਰਾਂ ਨੂੰ ਰੋਜ਼ਾਨਾ ਜੀਵਨ ਵਿਚ ਆਰਥਿਕ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਵੱਲ ਵੱਧ ਰਹੇ ਅਹਿਮ ਕਦਮ ਹਨ।
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਲਾਂਘੇ ਤੋਂ ਲੈ ਕੇ ਦਰਿਆਈ ਪਾਣੀਆਂ ਤੱਕ ਪੰਜਾਬ ਦੇ ਹੱਕਾਂ ਲਈ ਸਿਆਸੀ ਏਕਤਾ ਜ਼ਰੂਰੀ-ਭੱਟੀ ਅਗਲੀ ਖ਼ਬਰ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਭਾਰੀ ਚਿੰਤਾ ਦਾ ਵਿਸ਼ਾ-ਰਾਜੇਸ਼ ਚੌਧਰੀ
Ad Position 24