21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ ਨੇ ਕੀਤਾ ਖੂਨਦਾਨ

ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸਥਾਨਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਡਿਲੀਵਰੀ ਵਾਲੇ ਮਰੀਜ਼ ਲਈ ਮਿਸ਼ਨ ਲਾਲੀ ਤੇ ਹਰਿਆਲੀ ਦੇ ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ ਨੇ ਵਰਧਮਾਨ ਹਸਪਤਾਲ ਬਲੱਡ ਸੈਂਟਰ ਵਿਖੇ ਪਹੁੰਚ ਕੇ ਖ਼ੂਨਦਾਨ ਕੀਤਾ। ਇਸ ਮੌਕੇ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ, ਗੁਰਦੀਪ ਸਿੰਘ ਤੇ ਸ਼ਿਵਕਿੰਦਰ ਸਿੰਘ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸਥਾਨਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਡਿਲੀਵਰੀ ਵਾਲੇ ਮਰੀਜ਼ ਲਈ ਮਿਸ਼ਨ ਲਾਲੀ ਤੇ ਹਰਿਆਲੀ ਦੇ ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ ਨੇ ਵਰਧਮਾਨ ਹਸਪਤਾਲ ਬਲੱਡ ਸੈਂਟਰ ਵਿਖੇ ਪਹੁੰਚ ਕੇ ਖ਼ੂਨਦਾਨ ਕੀਤਾ। ਇਸ ਮੌਕੇ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ, ਗੁਰਦੀਪ ਸਿੰਘ ਤੇ ਸ਼ਿਵਕਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਹਰਦੀਪ ਸਿੰਘ ਸਨੌਰ ਨੇ ਕਿਹਾ ਕਿ ਸਮੂਹ ਤੰਦਰੁਸਤ ਇਨਸਾਨ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਲਈ ਖ਼ੂਨਦਾਨ ਕਰਨ ਤਾਂ ਜੋ ਡਾਕਟਰਾਂ ਨੂੰ ਇਲਾਜ ਕਰਨ ਵਿਚ ਮਦਦ ਹੋ ਸਕੇ। ਸੁਖਦੀਪ ਸਿੰਘ ਸੋਹਲ ਨੇ ਦੱਸਿਆ ਕਿ ਖ਼ੂਨ ਇਕ ਅਜਿਹਾ ਤਰਲ ਹੈ ਜੋ ਕਿਸੇ ਫ਼ੈਕਟਰੀ ਜਾਂ ਕਾਰਖਾਨੇ ਵਿਚ ਨਹੀਂ ਬਣਦਾ। ਇਸ ਲਈ ਸਮੂਹ ਤੰਦਰੁਸਤ ਨੌਜਵਾਨਾਂ ਨੂੰ ਖ਼ੂਨਦਾਨ ਸੇਵਾ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੋਹਲ ਨੇ 61ਵੀਂ ਵਾਰ ਖ਼ੂਨਦਾਨ ਦੀ ਹਾਜ਼ਰੀ ਲਗਵਾਈ। ਹਰਦੀਪ ਸਨੌਰ ਨੇ ਕਿਹਾ ਕਿ ਗਰੁੱਪ ਵਲੋਂ 20 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਵਿਚ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖ਼ੂਨ ਮਿਲ ਸਕੇ ਤੇ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੇ ਪਾਣੀ ਦੀ ਜਾਂਚ ਸੰਬੰਧੀ ਜਾਣਕਾਰੀ ਕੀਤੀ ਪ੍ਰਾਪਤ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਦੇ ਸਾਲਾਨਾ ਮੈਗਜ਼ੀਨ ‘ਕਲਰਜ਼’ ਦੀ ਘੁੰਡ ਚੁਕਾਈ ਦੀ ਰਸਮ ਕਰਵਾਈ
Ad Position 24