22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਚੌਥੇ ਦਿਨ ਪਰਮ ਪੂਜਯ ਸ੍ਰੀ ਸਵਾਮੀ ਸੁਰੇਸ਼ਵਰਾਨੰਦ ਨੇ ਕੀਤੀ ਸ਼ਿਰਕਤ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਪ੍ਰਾਚੀਨ ਸ੍ਰੀ ਹਨੂਮਾਨ ਮੰਦਰ ਬਨੂੜ ਵਿਖੇ ਚੱਲ ਰਹੀ ਸੱਤ ਦਿਨਾਂ ਸ੍ਰੀਮਦ ਭਾਗਵਤ ਕਥਾ ਦੇ ਚੌਥੇ ਦਿਨ ਪਰਮ ਪੂਜਯ ਸੰਤ ਸ੍ਰੀ ਸਵਾਮੀ ਸੁਰੇਸ਼ਵਰਾਨੰਦ ਪੁਰੀ ਨੇ ਆਪਣੀ ਅੰਮ੍ਰਿਤਮਈ ਬਾਣੀ ਰਾਹੀਂ ਸ਼ਰਧਾਲੂਆਂ ਨੂੰ ਸੂਰਜਵੰਸ਼ ਦੀ ਮਹਿਮਾ, ਗੰਗਾ ਜੀ ਦੀ ਮਹੱਤਤਾ ਅਤੇ ਭਗਵਾਨ ਸ੍ਰੀ ਰਾਮ ਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਵਤਾਰਾਂ ਨਾਲ ਸੰਬੰਧਿਤ ਪਾਵਨ ਪ੍ਰਸੰਗਾਂ ਦਾ ਸਰਵਣ ਕਰਵਾਇਆ। ਸਵਾਮੀ ਨੇ ਭਗਵਾਨ ਦੇ ਅਵਤਾਰਾਂ ਦੀ ਮਹਿਮਾ ਦਾ ਵਰਣਨ ਕਰਦਿਆਂ ਦੱਸਿਆ ਕਿ ਜਦੋਂ-ਜਦੋਂ ਧਰਤੀ ਉੱਤੇ ਧਰਮ ਦੀ ਹਾਨੀ ਅਤੇ ਅਧਰਮ ਦਾ ਵਾਧਾ ਹੁੰਦਾ ਹੈ, ਤਦੋਂ ਪ੍ਰਭੂ ਆਪਣੇ ਭਗਤਾਂ ਦੀ ਰੱਖਿਆ ਅਤੇ ਧਰਮ ਦੀ ਸਥਾਪਨਾ ਲਈ ਅਵਤਾਰ ਧਾਰਨ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 23-11-2026
ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਪ੍ਰਾਚੀਨ ਸ੍ਰੀ ਹਨੂਮਾਨ ਮੰਦਰ ਬਨੂੜ ਵਿਖੇ ਚੱਲ ਰਹੀ ਸੱਤ ਦਿਨਾਂ ਸ੍ਰੀਮਦ ਭਾਗਵਤ ਕਥਾ ਦੇ ਚੌਥੇ ਦਿਨ ਪਰਮ ਪੂਜਯ ਸੰਤ ਸ੍ਰੀ ਸਵਾਮੀ ਸੁਰੇਸ਼ਵਰਾਨੰਦ ਪੁਰੀ ਨੇ ਆਪਣੀ ਅੰਮ੍ਰਿਤਮਈ ਬਾਣੀ ਰਾਹੀਂ ਸ਼ਰਧਾਲੂਆਂ ਨੂੰ ਸੂਰਜਵੰਸ਼ ਦੀ ਮਹਿਮਾ, ਗੰਗਾ ਜੀ ਦੀ ਮਹੱਤਤਾ ਅਤੇ ਭਗਵਾਨ ਸ੍ਰੀ ਰਾਮ ਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਅਵਤਾਰਾਂ ਨਾਲ ਸੰਬੰਧਿਤ ਪਾਵਨ ਪ੍ਰਸੰਗਾਂ ਦਾ ਸਰਵਣ ਕਰਵਾਇਆ। ਸਵਾਮੀ ਨੇ ਭਗਵਾਨ ਦੇ ਅਵਤਾਰਾਂ ਦੀ ਮਹਿਮਾ ਦਾ ਵਰਣਨ ਕਰਦਿਆਂ ਦੱਸਿਆ ਕਿ ਜਦੋਂ-ਜਦੋਂ ਧਰਤੀ ਉੱਤੇ ਧਰਮ ਦੀ ਹਾਨੀ ਅਤੇ ਅਧਰਮ ਦਾ ਵਾਧਾ ਹੁੰਦਾ ਹੈ, ਤਦੋਂ ਪ੍ਰਭੂ ਆਪਣੇ ਭਗਤਾਂ ਦੀ ਰੱਖਿਆ ਅਤੇ ਧਰਮ ਦੀ ਸਥਾਪਨਾ ਲਈ ਅਵਤਾਰ ਧਾਰਨ ਕਰਦੇ ਹਨ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦੀ ਖੁਸ਼ੀ ਵਿਚ ਨੰਦ ਉਤਸਵ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਗਤੀਮਈ ਮਾਹੌਲ ਵਿਚ ਸ਼ਰਧਾਲੂਆਂ ਨੇ ਨੰਦ ਉਤਸਵ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮੁੱਚਾ ਮਾਹੌਲ ਕ੍ਰਿਸ਼ਨ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਕਥਾ ਦੌਰਾਨ ਸਵਾਮੀ ਨੇ ਸ਼ਰਧਾਲੂਆਂ ਨੂੰ ਪ੍ਰਭੂ ਦੀ ਭਗਤੀ, ਧਰਮ ਅਤੇ ਸਦਾਚਾਰ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਦਿੱਤੀ। ਹਨੂਮਾਨ ਮੰਦਰ ਕਮੇਟੀ ਦੇ ਪ੍ਰਧਾਨ ਸ੍ਰੀ ਵਿਸ਼ਾਲ ਸਿੰਗਲਾ (ਵਿੱਕੀ) ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਸ੍ਰੀਮਦ ਭਾਗਵਤ ਕਥਾ 24 ਨਵੰਬਰ ਤੱਕ ਰੋਜ਼ਾਨਾ ਸ਼ਾਮ 3 ਵਜੇ ਤੋਂ 6 ਵਜੇ ਤੱਕ ਪ੍ਰਾਚੀਨ ਸ੍ਰੀ ਹਨੂਮਾਨ ਮੰਦਰ ਬਨੂੜ ਵਿਖੇ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ’ਚ ਵਿਦਿਆਰਥੀਆਂ ਨੂੰ ਜੈਕਟਾਂ ਵੰਡੀਆਂ ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ
Ad Position 24